ਇਸਤਰੀ ਜਾਗ੍ਰਿਤੀ ਮੰਚ ਦੀ ਸੂਬਾਈ ਪ੍ਰਧਾਨ ਗੁਰਬਖਸ਼ ਕੌਰ ਸੰਘਾ ਦਾ ਦੇਹਾਂਤ
07:16 AM Dec 22, 2024 IST
ਪੱਤਰ ਪ੍ਰੇਰਕ
ਨਵਾਂਸ਼ਹਿਰ, 21 ਦਸੰਬਰ
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ- ਲੈਨਿਨਵਾਦੀ) ਨਿਊਡੈਮੋਕ੍ਰੇਸੀ, ਇਸਤਰੀ ਜਾਗ੍ਰਿਤੀ ਮੰਚ ਅਤੇ ਹੋਰ ਜਥੇਬੰਦੀਆਂ ਵੱਲੋਂ ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾਈ ਪ੍ਰਧਾਨ ਗੁਰਬਖਸ਼ ਕੌਰ ਸੰਘਾ (77) ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਉਹ ਕਰੀਬ ਚਾਰ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਹਨ ਅਤੇ ਬੀਤੀ ਰਾਤ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਅੱਜ ਪਿੰਡ ਸ਼ਹਾਬਪੁਰ ਦੇ ਸ਼ਮਸ਼ਾਨਘਾਟ ’ਚ ਉਨ੍ਹਾਂ ਦਾ ਸਸਕਾਰ ਕੀਤਾ ਗਿਆ।
ਚਿਖਾ ਨੂੰ ਅਗਨੀ ਉਨ੍ਹਾਂ ਦੀ ਧੀ ਨਵਦੀਪ ਕੌਰ ਨੇ ਦਿਖਾਈ। ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਸੀਪੀਆਈ (ਐੱਮਐੱਲ) ਐਨਡੀ, ਇਸਤਰੀ ਜਾਗ੍ਰਿਤੀ ਮੰਚ, ਸੀਪੀਆਈ, ਦੇਸ਼ ਭਗਤ ਯਾਦਗਾਰ ਜਲੰਧਰ, ਇਫਟੂ, ਕਿਰਤੀ ਕਿਸਾਨ ਯੂਨੀਅਨ, ਡੀਟੀਐੱਫ, ਪੇਂਡੂ ਮਜ਼ਦੂਰ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਝੰਡੇ ਪਾ ਕੇ ਸ਼ਰਧਾਂਜਲੀ ਦਿੱਤੀ ਗਈ।
Advertisement
Advertisement