For the best experience, open
https://m.punjabitribuneonline.com
on your mobile browser.
Advertisement

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ

08:48 AM May 02, 2024 IST
ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ
ਜੇਤੂਆਂ ਨੂੰ ਇਨਾਮ ਵੰਡਦੇ ਹੋਏ ਪ੍ਰਬੰਧਕ। -ਫੋਟੋ: ਓਬਰਾਏ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 1 ਮਈ
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਚਰਨ ਛੋਹ ਪ੍ਰਾਪਤ ਪਿੰਡ ਇਕੋਲਾਹਾ ਵਿੱਚ ਛੇਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਸਿੱਖ ਵਿਰਸੇ ਅਤੇ ਗੁਰਬਾਣੀ ਨਾਲ ਜੋੜਨ ਲਈ ਗੁਰਬਾਣੀ ਕੰਠ, ਦੁਮਾਲਾ ਤੇ ਦਸਤਾਰ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਵੱਖ ਵੱਖ ਸਕੂਲਾਂ ਦੇ ਸੈਂਕੜੇ ਵਿਦਿਆਰਥੀਆਂ ਨੇ ਹਿੱਸਾ ਲਿਆ। ਗੁਰਬਾਣੀ ਕੰਠ ਮੁਕਾਬਲਿਆਂ ਵਿਚ 4 ਤੋਂ 7 ਸਾਲ ਪਹਿਲੇ ਗਰੁੱਪ ਵਿਚ ਮਨਮੀਤ ਕੌਰ ਨੇ ਪਹਿਲਾ, ਹਰਵਿੰਦਰ ਕੌਰ ਨੇ ਦੂਜਾ ਅਤੇ ਹਰਸਿਮਰਨ ਸਿੰਘ ਨੇ ਤੀਜਾ, 7 ਤੋਂ 12 ਸਾਲ ਵਿਚ ਜੈਸਮੀਨ ਕੌਰ ਨੇ ਪਹਿਲਾ, ਨਵਨੀਤ ਕੌਰ ਨੇ ਦੂਜਾ ਤੇ ਜਸਪ੍ਰੀਤ ਕੌਰ ਨੇ ਤੀਜਾ, 12 ਤੋਂ 18 ਸਾਲ ਵਿਚ ਹਰਜੋਤ ਸਿੰਘ ਨੇ ਪਹਿਲਾ, ਮਹਿਕਪ੍ਰੀਤ ਕੌਰ ਨੇ ਦੂਜਾ ਅਤੇ ਸਿਮਰਬੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਦਸਤਾਰ ਮੁਕਾਬਲੇ ਲੜਕਿਆਂ ਵਿਚ ਪਿਊਸ਼ ਵਰਮਾ ਨੇ ਪਹਿਲਾ, ਗੁਰਸਿਮਰਨ ਸਿੰਘ ਨੇ ਦੂਜਾ ਅਤੇ ਚਮਕੌਰ ਸਿੰਘ ਨੇ ਤੀਜਾ, ਦੁਮਾਲਾ ਮੁਕਾਬਲੇ ਵਿਚ ਮਨਵਿੰਦਰਪਾਲ ਸਿੰਘ ਨੇ ਪਹਿਲਾ, ਪ੍ਰਭਜੋਤ ਸਿੰਘ ਨੇ ਦੂਜਾ, ਮਨਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਦੁਮਾਲਾ ਮੁਕਾਬਲਾ ਲੜਕੀਆਂ ਵਿਚ ਮਨਪ੍ਰੀਤ ਕੌਰ ਪਹਿਲੇ, ਮਹਿਕਪ੍ਰੀਤ ਕੌਰ ਦੂਜੇ ਅਤੇ ਗੁਰਵਿੰਦਰ ਕੌਰ ਤੀਜੇ ਸਥਾਨ ’ਤੇ ਰਹੀ। ਜੇਤੂਆਂ ਨੂੰ 7100, 5100 ਅਤੇ 3100 ਰੁਪਏ ਨਗਦ ਇਨਾਮ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਅਵਤਾਰ ਸਿੰਘ ਕੈਂਥ ਅਤੇ ਮੱਖਣ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਜਾਵੇ। ਇਸ ਮੌਕੇ ਭਾਈ ਗੁਰਚਰਨ ਸਿੰਘ, ਅਰਵਿੰਦਰ ਸਿੰਘ, ਜਗਤਾਰ ਸਿੰਘ ਤੇ ਵਿਕਰਮ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×