ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਬਾਣੀ ਕੰਠ ਮੁਕਾਬਲਾ: ਸਿਲਵਰ ਓਕਸ ਸਕੂਲ ਨੇ ਜਿੱਤੇ ਵਿਸ਼ੇਸ਼ ਇਨਾਮ

11:53 AM Oct 27, 2024 IST
ਜੇਤੂ ਵਿਦਿਆਰਥਣਾਂ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨਾਲ। -ਫੋਟੋ: ਕਟਾਰੀਆ

ਸ਼ਗਨ ਕਟਾਰੀਆ
ਜੈਤੋ, 26 ਅਕਤੂਬਰ
ਮਾਤਾ ਸਾਹਿਬ ਕੌਰ ਦਾ 343ਵਾਂ ਪ੍ਰਕਾਸ਼ ਪੁਰਬ ਪਿੰਡ ਸੇਵੇਵਾਲਾ ਵਿੱਚ ਸਥਿਤ ਗੁਰਦੁਆਰਾ ਸੇਵੇਵਾਲਾ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ ਦੇ ਗੁਰਬਾਣੀ ਕੰਠ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਗੁਰਬਾਣੀ ਕੰਠ ਮੁਕਾਬਲੇ ਵਿੱਚ ਸਿਲਵਰ ਓਕਸ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਜਪਨੀਤ ਕੌਰ ਨੇ ਤੀਜਾ ਅਤੇ ਛੇਵੀਂ ਜਮਾਤ ਦੀ ਵਿਦਿਆਰਥਣ ਗੁਰਵੀਰ ਕੌਰ ਨੇ ਵਿਸ਼ੇਸ਼ ਇਨਾਮ ਪ੍ਰਾਪਤ ਕੀਤਾ।
ਇਸ ਧਾਰਮਿਕ ਸਮਾਗਮ ਵਿੱਚ ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਨਵੀਂ ਪੀੜ੍ਹੀ ਨੂੰ ਬਾਣੀ ਨਾਲ ਜੁੜਨ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਨੇ ਨਿੱਤਨੇਮ ਪੰਜ ਬਾਣੀਆਂ ਦਾ ਪਾਠ, ਰਹਿਰਾਸ ਸਾਹਿਬ, ਅਰਦਾਸ ਅਤੇ ਕੀਰਤਨ ਸੋਹਿਲਾ ਦਾ ਪਾਠ ਸਹਿਜਤਾ ਅਤੇ ਆਤਮ-ਵਿਸ਼ਵਾਸ ਨਾਲ ਕੀਤਾ। ਇਸ ਦੌਰਾਨ ਗੁਰਦੁਆਰਾ ਸਾਹਿਬ ਵੱਲੋਂ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਹਰ ਵਿਦਿਆਰਥੀ ਨੂੰ ਭਾਗੀਦਾਰੀ ਲਈ ਯਾਦਗਾਰੀ ਚਿੰਨ੍ਹ ਦਿੱਤਾ ਗਿਆ। ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Advertisement

Advertisement