ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਬੀਰ ਸਿੰਘ ਸਰਨਾ ਮੈਮੋਰੀਅਲ ਅੰਤਰ-ਸਕੂਲ ਸ਼ਬਦ ਗਾਇਨ ਮੁਕਾਬਲੇ

11:06 AM Oct 26, 2024 IST
ਸ਼ਬਦ ਗਾਇਨ ਮੁਕਾਬਲੇ ਦੀ ਜੇਤੂ ਟੀਮ ਇਨਾਮ ਪ੍ਰਾਪਤ ਕਰਦੀ ਹੋਈ। ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਅਕਤੂਬਰ
ਇਥੋਂ ਦੇ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ, ਮਾਡਲ ਟਾਊਨ ਵਿੱਚ ਪ੍ਰੋ. ਗੁਰਬੀਰ ਸਿੰਘ ਸਰਨਾ ਮੈਮੋਰੀਅਲ 10ਵੇਂ ਅੰਤਰ-ਸਕੂਲ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ। ਸਕੂਲ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਦੀ ਯਾਦ ਵਿੱਚ ਕਰਵਾਏ ਗਏ ਇਸ ਮੁਕਾਬਲੇ ਵਿੱਚ 21 ਟੀਮਾਂ ਨੇ ਹਿੱਸਾ ਲਿਆ। ਇਹ ਮੁਕਾਬਲਾ ਗੁਰੂ ਨਾਨਕ ਮਾਡਲ ਸਕੂਲ, ਪ੍ਰਭਾਤ ਨਗਰ ਦੀ ਟੀਮ ਨੇ ਜਿੱਤਿਆ। ਸਮਾਗਮ ਵਿੱਚ ਗੁਰੂ ਨਾਨਕ ਐਜੂਕੇਸ਼ਨ ਟਰੱਸਟ ਦੇ ਮੈਂਬਰ ਹਰਮੋਹਨ ਸਿੰਘ ਸਰਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੁਕਾਬਲੇ ਦੌਰਾਨ ਸਾਰੀਆਂ ਟੀਮਾਂ ਨੇਗੁਰੂ ਗ੍ਰੰਥ ਸਾਹਿਬ ਦਰਜ਼ ਬਾਣੀ ’ਚੋਂ ਸ਼ਬਦ ਗਾਏ। ਇਸ ਮੁਕਾਬਲੇ ਵਿੱਚ ਗੁਰੂ ਨਾਨਕ ਮਾਡਲ ਸਕੂਲ, ਪ੍ਰਭਾਤ ਨਗਰ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ 11 ਹਜ਼ਾਰ ਰੁਪਏ ਦਾ ਨਕਦ ਇਨਾਮ ਜਿੱਤਿਆ। ਦੂਜੇ ਸਥਾਨ ’ਤੇ ਰਹੀ ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਦੀ ਟੀਮ ਨੂੰ 5100 ਰੁਪਏ ਤੇ ਤੀਜੇ ਥਾਂ ਰਹੀ ਨਨਕਾਣਾ ਸਾਹਿਬ ਪਬਲਿਕ ਸਕੂਲ, ਗਿੱਲ ਰੋਡ ਦੀ ਟੀਮ ਨੂੰ 3100 ਰੁਪਏ ਨਕਦ ਇਨਾਮ ਮਿਲਿਆ। ਬੀਸੀਐਮ ਸਕੂਲ ਸੈਕਟਰ-32, ਬਾਬਾ ਈਸ਼ਰ ਸਿੰਘ ਸਕੂਲ, ਗਰੀਨ ਲੈਂਡ ਸਕੂਲ ਬੀਆਰਐਸ ਨਗਰ ਨੂੰ ਉਤਸ਼ਾਹ ਵਧਾਊ ਇਨਾਮ ਮਿਲੇ।

Advertisement

Advertisement