ਗੁਰਦਾਸਪੁਰ: ਪਲਾਈਵੁੱਡ ਦੁਕਾਨ ਨੂੰ ਲੱਗੀ ਅੱਗ, ਸਾਰਾ ਸਾਮਾਨ ਸੁਆਹ
01:01 PM Aug 11, 2023 IST
ਕੇਪੀ ਸਿੰਘ
ਗੁਰਦਾਸਪੁਰ, 11 ਅਗਸਤ
ਇਸ ਸ਼ਹਿਰ ਅੰਦਰੋਂ ਲੰਘਦੀ ਜੀਟੀ ਰੋਡ ’ਤੇ ਸਥਿਤ ਸੀਤਾ ਰਾਮ ਪੈਟਰੋਲ ਪੰਪ ਦੇ ਸਾਹਮਣੇ ਪਾਲਕੀ ਪਲਾਈਵੁੱਡ ਨਾਮ ਦੀ ਤਿੰਨ ਮੰਜ਼ਿਲਾ ਦੁਕਾਨ ਨੂੰ ਅੱਜ ਤੜਕਸਾਰ ਅਚਾਨਕ ਅੱਗ ਲੱਗ ਗਈ ਅਤੇ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਦੇ ਮਾਲਕ ਅਨੁਸਾਰ ਜਸਵੰਤ ਸਿੰਘ ਵਾਸੀ ਕੋਟਲੀ ਸ਼ਾਹਪੁਰ ਨੇ ਦੱਸਿਆ ਕਿ ਉਸ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਸ ਨੇ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਉਸ ਨੂੰ ਫ਼ੋਨ ਆਇਆ ਕਿ ਉਸ ਦੀ ਦੁਕਾਨ ਅੰਦਰ ਅੱਗ ਲੱਗੀ ਹੋਈ ਹੈ। ਉਹ ਮੌਕੇ ’ਤੇ ਪਹੁੰਚਿਆ ਤਾਂ ਅੱਗ ਪੂਰੀ ਦੁਕਾਨ ਅੰਦਰ ਫੈਲ ਚੁੱਕੀ ਸੀ। ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਨੇ ਅੱਗ ’ਤੇ ਤਿੰਨ ਘੰਟੇ ਦੀ ਭਾਰੀ ਮਸ਼ੱਕਤ ਤੋਂ ਬਾਅਦ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ।
Advertisement
Advertisement