ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦਾਸਪੁਰ: ਧਾਲੀਵਾਲ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਮੀਟਿੰਗ

06:50 AM Jul 14, 2023 IST
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ।

ਜਤਿੰਦਰ ਬੈਂਸ
ਗੁਰਦਾਸਪੁਰ, 13 ਜੁਲਾਈ
ਐੱਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਮੁਲਾਂਕਣ ਕੀਤਾ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਰਾਊਂਡ ਜ਼ੀਰੋ ’ਤੇ ਜਾ ਕੇ ਹੜ੍ਹ ਰੋਕੂ ਪ੍ਰਬੰਧਾਂ ਲਈ ਕੰਮ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਡਰੇਨਜ਼ ਵਿਭਾਗ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਪੰਚਾਇਤ ਵਿਭਾਗ ਅਤੇ ਪੁਲੀਸ ਵਿਭਾਗ ਸਾਂਝੀਆਂ ਟੀਮਾਂ ਬਣਾ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਟੀਮਾਂ ਇਹ ਗੱਲ ਯਕੀਨੀ ਬਣਾਉਣ ਕਿ ਸੇਮ ਨਾਲਿਆਂ ਦੇ ਸਾਰੇ ਪੁਲ ਅਤੇ ਪੁਲੀਆਂ ਸਾਫ਼ ਹਨ। ਕੈਬਨਿਟ ਮੰਤਰੀ ਵੱਲੋਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਹੜ੍ਹ ਸੰਭਾਵੀ ਤ੍ਰਾਸਦੀ ਤੋਂ ਬਚਾਅ ਲਈ ਮੈਡੀਕਲ ਟੀਮਾਂ ਅਤੇ ਦਵਾਈਆਂ ਦੇ ਅਗੇਤੇ ਪ੍ਰਬੰਧ ਕਰ ਕੇ ਰੱਖੇ ਜਾਣ। ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੀਮਾਂ ਬਣਾਈਆਂ ਗਈਆਂ ਹਨ।

Advertisement

Advertisement
Tags :
ਹੜ੍ਹਗੁਰਦਾਸਪੁਰਧਾਲੀਵਾਲਪ੍ਰਬੰਧਾਂਬਾਰੇਮੀਟਿੰਗਰੋਕੂਵੱਲੋਂ
Advertisement