ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦਾਸਪੁਰ: ਖੇਤਾਂ ’ਚੋਂ 18 ਸਾਲ ਦੇ ਨੌਜਵਾਨ ਦੀ ਲਾਸ਼ ਮਿਲੀ, ਪਰਿਵਾਰ ਨੇ ਕਤਲ ਦਾ ਸ਼ੱਕ ਪ੍ਰਗਟਾਇਆ

01:59 PM May 31, 2024 IST

ਕੇਪੀ ਸਿੰਘ
ਗੁਰਦਾਸਪੁਰ, 31 ਮਈ
ਪਿੰਡ ਲੱਖੋਵਾਲ ਦੇ ਖੇਤਾਂ ’ਚੋਂ 18 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਈ ਹੈ। ਮ੍ਰਿਤਕ ਦੀ ਪਛਾਣ ਰਾਣਾ ਮਸੀਹ (ਉਰਫ਼ ਧੋਨੀ) ਪੁੱਤਰ ਵਾਰਿਸ ਮਸੀਹ ਵਾਸੀ ਪਿੰਡ ਲੱਖੋਵਾਲ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਕਤਲ ਦਾ ਸ਼ੱਕ ਜਤਾਇਆ ਹੈ। ਵਾਰਿਸ ਮਸੀਹ ਨੇ ਦੱਸਿਆ ਕਿ ਉਸ ਦਾ ਲੜਕਾ ਕੱਲ੍ਹ ਦੁਪਹਿਰ ਘਰੋਂ ਵਾਲ ਕਟਵਾਉਣ ਲਈ ਗਿਆ ਸੀ ਪਰ ਸ਼ਾਮ ਤੱਕ ਵਾਪਸ ਨਹੀਂ ਆਇਆ। ਅੱਜ ਸਵੇਰੇ ਕੁਝ ਪਿੰਡ ਵਾਸੀਆਂ ਨੇ ਉਸ ਨੂੰ ਦੱਸਿਆ ਕਿ ਉਸ ਦੇ ਲੜਕੇ ਦੀ ਲਾਸ਼ ਪਿੰਡ ਦੇ ਖੇਤਾਂ ਵਿੱਚ ਪਈ ਹੈ। ਕੁਝ ਦਿਨ ਪਹਿਲਾਂ ਉਸ ਦੇ ਲੜਕੇ ਦੀ ਕੁਝ ਲੋਕਾਂ ਨਾਲ ਮੇਲੇ ਵਿੱਚ ਲੜਾਈ ਹੋ ਗਈ ਸੀ, ਜਿਸ ਵਿੱਚ ਉਹ ਜ਼ਖ਼ਮੀ ਵੀ ਹੋਇਆ ਸੀ। ਇਸ ਲਈ ਉਸ ਨੂੰ ਲੱਗਦਾ ਹੈ ਕਿ ਲੜਕੇ ਦਾ ਕਤਲ ਵੀ ਉਸੇ ਰੰਜ਼ਿਸ਼ ਤਹਿਤ ਹੋਇਆ ਹੈ, ਕਿਉਂਕਿ ਉਸ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਹਨ। ਉਸ ਨੇ ਪੁਲੀਸ ਤੋਂ ਜਾਂਚ ਦੀ ਮੰਗ ਕੀਤੀ ਹੈ। ਥਾਣਾ ਸਦਰ ਗੁਰਦਾਸਪੁਰ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement