ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦਿਆਲ ਕੌਰ ਮਹਿਰਾਜ ਨਮਿਤ ਸ਼ਰਧਾਂਜਲੀ ਸਮਾਗਮ

09:25 AM Sep 25, 2023 IST
ਸ਼ਰਧਾਂਜਲੀ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ। -ਫੋਟੋ: ਮਰਾਹੜ

ਪੱਤਰ ਪ੍ਰੇਰਕ
ਭਗਤਾ ਭਾਈ, 24 ਸਤੰਬਰ
ਲੈਂਡਮਾਰਗੇਜ ਬੈਂਕ ਰਾਮਪੁਰਾ ਫੂਲ ਦੇ ਸਾਬਕਾ ਚੇਅਰਮੈਨ ਕੁਲਵੀਰ ਸਿੰਘ ਮਹਿਰਾਜ ਦੇ ਮਾਤਾ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਮਪੁਰਾ ਫੂਲ ਦੇ ਇੰਚਾਰਜ ਹਰਿੰਦਰ ਸਿੰਘ ਹਿੰਦਾ ਦੇ ਦਾਦੀ ਗੁਰਦਿਆਲ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਵੱਡਾ ਗੁਰੂਸਰ ਸਾਹਿਬ ਪਿੰਡ ਮਹਿਰਾਜ ’ਚ ਹੋਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਮਾਤਾ ਗੁਰਦਿਆਲ ਕੌਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਹਿਰਾਜ ਪਰਿਵਾਰ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰਦਾ ਆ ਰਿਹਾ ਹੈ ਤੇ ਮਾਤਾ ਜੀ ਦੀ ਪ੍ਰੇਰਨਾ ਅਤੇ ਅਸ਼ੀਰਵਾਦ ਸਦਕਾ ਹੀ ਇਹ ਪਰਿਵਾਰ ਰਾਜਸੀ ਖੇਤਰ ਵਿਚ ਅੱਗੇ ਵਧਿਆ ਹੈ। ਅਮਨਦੀਪ ਸਿੰਘ ਅਮਨਾ ਨੇ ਪਹੁੰਚੇ ਆਗੂਆਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ, ਜਗਸੀਰ ਸਿੰਘ ਕਲਿਆਣ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਤੇਜਿੰਦਰ ਸਿੰਘ ਮਿੱਡੂਖੇੜਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਬਰਨਾਲਾ, ਦਲਜੀਤ ਸਿੰਘ ਗੁਰੂ, ਇਲਾਕੇ ਦੇ ਆਗੂ ਅਤੇ ਪੰਚ-ਸਰਪੰਚ ਹਾਜ਼ਰ ਸਨ।

Advertisement

Advertisement