ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸੇ ਵੇਲੇ ਰੰਧਾਵਾ ਤੋਂ ਸਰਪੰਚੀ ਮੰਗਣ ਵਾਲੇ ਗੁਰਦੀਪ ਸਿੰਘ ਬਣੇ ਵਿਧਾਇਕ

08:02 AM Nov 24, 2024 IST
‘ਆਪ’ ਦੇ ਜੇਤੂ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਜਿੱਤ ਦਾ ਸਰਟੀਫ਼ਿਕੇਟ ਦਿਖਾਉਂਦੇ ਹੋਏ।

ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 23 ਨਵੰਬਰ
ਪੰਚਾਇਤੀ ਚੋਣਾਂ ਦੌਰਾਨ ਮੌਜੂਦਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੋਂ ਸਰਪੰਚੀ ਮੰਗਣ ਵਾਲੇ ਗੁਰਦੀਪ ਸਿੰਘ ਰੰਧਾਵਾ ਅੱਜ ਹਲਕਾ ਡੇਰਾ ਬਾਬਾ ਨਾਨਕ ਤੋਂ ‘ਆਪ’ ਵੱਲੋਂ ਵਿਧਾਇਕ ਚੁਣੇ ਗਏ ਹਨ। ਪੰਚਾਇਤੀ ਚੋਣਾਂ ਸਮੇਂ ਤਤਕਾਲੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਦੇ ਸੋਚਿਆ ਵੀ ਨਹੀਂ ਹੋਣਾ ਕਿ ਇਹੀ ਵਿਅਕਤੀ (ਗੁਰਦੀਪ ਸਿੰਘ ਰੰਧਾਵਾ) ਇੱਕ ਦਿਨ ਉਸ ਦੇ ਪਰਿਵਾਰਕ ਮੈਂਬਰ ਨੂੰ ਹਰਾ ਕੇ ਵਿਧਾਇਕ ਬਣ ਜਾਵੇਗਾ।
ਦਰਅਸਲ ਗੁਰਦੀਪ ਸਿੰਘ ਰੰਧਾਵਾ ਕਿਸੇ ਸਮੇਂ ਸੰਸਦ ਮੈਂਬਰ ਰੰਧਾਵਾ ਦੇ ਕਰੀਬੀਆਂ ’ਚੋਂ ਇੱਕ ਸਨ ਪਰ ਪਿਛਲੀਆਂ ਪੰਚਾਇਤੀ ਚੋਣਾਂ ਦੌਰਾਨ ਰੰਧਾਵਾ ਨੇ ਪਿੰਡ ਸ਼ਾਹਪੁਰ ਜਾਜਨ ’ਚ ਗੁਰਦੀਪ ਸਿੰਘ ਰੰਧਾਵਾ ਦੀ ਜਗ੍ਹਾ ਕਿਸੇ ਹੋਰ ਨੂੰ ਸਰਪੰਚ ਬਣਾਉਣ ਦੀ ਗੱਲ ਆਖੀ ਤਾਂ ਦੋਵਾਂ ਦੇ ਰਿਸ਼ਤਿਆਂ ’ਚ ਤਰੇੜ ਪੈ ਗਈ, ਉਥੇ ਹੀ ਇੱਕ-ਦੂਜੇ ਨੂੰ ਚੋਣ ਮੈਦਾਨ ’ਚ ਵੇਖਣ ਦੀਆਂ ਚੁਣੌਤੀਆਂ ਤੱਕ ਦੇਣ ਲੱਗ ਪਏ। ਇਸ ਦੌਰਾਨ ਕਈ ਸਿਆਸੀ ਘਟਨਾਕ੍ਰਮ ਤੇਜ਼ੀ ਨਾਲ ਵਾਪਰੇ। ਹਲਕਾ ਡੇਰਾ ਬਾਬਾ ਨਾਨਕ ਤੋਂ 2017 ਵਿਚ ‘ਆਪ’ ਵੱਲੋਂ ਚੋਣ ਲੜੇ ਗੁਰਪ੍ਰਤਾਪ ਸਿੰਘ ਖ਼ੁਸ਼ਹਾਲਪੁਰ ਦੇ ਮੁੜ ਅਕਾਲੀ ਦਲ ’ਚ ਸ਼ਾਮਲ ਹੋਣ ’ਤੇ ਗੁਰਦੀਪ ਸਿੰਘ ਰੰਧਾਵਾ ਨੇ ‘ਆਪ’ ਵਿੱਚ ਸ਼ਾਮਲ ਹੋਣ ਲਈ ਦੇਰ ਨਾ ਲਗਾਈ। ਸੂਤਰ ਦੱਸਦੇ ਕਿ ਸਰਪੰਚੀ ਨੂੰ ਲੈ ਕੇ ਸੰਸਦ ਮੈਂਬਰ ਰੰਧਾਵਾ ਤੇ ਗੁਰਦੀਪ ਸਿੰਘ ਰੰਧਾਵਾ ਵਿਚਾਲੇ ਕਾਫੀ ਤਲਖਕਲਾਮੀ ਹੋਈ ਸੀ ਦੋਵੇਂ ਨੇ ਇੱਕ ਦੂਜੇ ਨੂੰ ਕਈ ਚੁਣੌਤੀਆਂ ਦਿੱਤੀਆਂ ਸਨ।
‘ਆਪ’ ਵੱਲੋਂ ਹੁਣ ਵਿਧਾਇਕ ਚੁਣੇ ਗਏ ਰੰਧਾਵਾ ਨੇ ਉਂਜ 2022 ਵਿੱਚ ਹਲਕੇ ਤੋਂ ਕਿਸਮਤ ਅਜ਼ਮਾਈ ਗਈ ਪਰ ਉਸ ਸਮੇਂ ਤਤਕਾਲੀ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਹਾਰ ਗਏ। ਫਿਰ ਲੰਘੀਆਂ ਲੋਕ ਸਭਾ ਚੋਣਾਂ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਦੇ ਲੋਕ ਸਭਾ ਮੈਂਬਰ ਬਣਨ ਮਗਰੋਂ ਡੇਰਾ ਬਾਬਾ ਨਾਨਕ ਅਸੈਂਬਲੀ ਹਲਕੇ ਦੀ ਸੀਟ ਖਾਲੀ ਹੋ ਗਈ ਸੀ। ਹੁਣ ਇਸ ਸੀਟ ’ਤੇ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਨੂੰ ਸਖ਼ਤ ਮੁਕਾਬਲੇ ਵਿੱਚ 5,699 ਵੋਟਾਂ ਨਾਲ ਹਰਾਇਆ ਹੈ। ਕਾਂਗਰਸ ਵੱਲੋਂ ਰਾਜਸਥਾਨ ਅਤੇ ਜੰਮੂ ਕਸ਼ਮੀਰ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਲਈ ਇਹ ਜ਼ਿਮਨੀ ਚੋਣ ਵੱਕਾਰ ਦਾ ਸਵਾਲ ਬਣੀ ਹੋਈ ਸੀ।

Advertisement

ਜ਼ਿਮਨੀ ਚੋਣ ਨੇ ਵਿਰੋਧੀਆਂ ਦੇ ਭੁਲੇਖੇ ਕੱਢੇ: ਸ਼ੈਰੀ ਕਲਸੀ

ਬਟਾਲਾ: ਸਥਾਨਕ ਵਿਧਾਇਕ ਅਤੇ ‘ਆਪ’ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਖਿਆ ਕਿ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਵਿੱਚ ‘ਆਪ’ ਦੀ ਜਿੱਤ ਨੇ ਵਿਰੋਧੀ ਧਿਰਾਂ ਦੇ ਸਭ ਭੁਲੇਖੇ ਦੂਰ ਕਰ ਦਿੱਤੇ ਹਨ। ਉਹ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਦੇ ਸਹਿ ਇਚਾਰਜ਼ ਵੀ ਸਨ। ਕਲਸੀ ਨੇ ਕਿਹਾ ਕਿ ਵੋਟਰਾਂ ਸਾਫ ਸੁਨੇਹਾ ਦੇ ਦਿੱਤਾ ਹੈ ਕਿ ‘ਆਪ’ ਹੀ ਲੋਕਾਂ ਦੀ ਪਹਿਲੀ ਪਸੰਦ ਹੈ। ਇੱਕ ਸਵਾਲ ਦੇ ਜਵਾਬ ਵਿੱਚ ਕਲਸੀ ਨੇ ਕਿਹਾ ਕਿ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਨੀਤੀਆਂ ‘ਤੇ ਡੇਰਾ ਬਾਬਾ ਨਾਨਕ ਦੇ ਵੋਟਰਾਂ ਨੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਵਿਕਾਸ ਪੱਖੀ ਨੀਤੀਆਂ ਅੱਗੇ ਵਿਰੋਧੀ ਪਾਰਟੀਆਂ ਟਿਕ ਨਹੀਂ ਸਕੀਆਂ ਤੇ ਵਿਰੋਧੀ ਪਾਰਟੀਆਂ ਦੇ ਗੁਮਰਾਹਕੁੰਨ ਪ੍ਰਚਾਰ ਦਾ ਲੋਕਾਂ ਨੇ ਜਵਾਬ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਵਾਲੰਟੀਅਰਾਂ, ਵੋਟਰਾਂ ਤੇ ਸਪੋਰਟਰਾਂ ਦਾ ਸ਼ੁਕਰੀਆ ਅਦਾ ਕਰਦਿਆਂ ਕਿਹਾ ਕਿ ‘ਕੌਮਾਂਤਰੀ ਸੀਮਾ ਨਾਲ ਲੱਗਦੇ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ।

ਲੋਕਾਂ ਨੇ ‘ਹੰਕਾਰ’ ਨੂੰ ਹਰਾਇਆ: ਕੁਲਦੀਪ ਧਾਲੀਵਾਲ

ਡੇਰਾ ਬਾਬਾ ਨਾਨਕ (ਡਾ. ਰਾਜਿੰਦਰ ਸਿੰਘ): ਡੇਰਾ ਬਾਬਾ ਨਾਨਕ ਹਲਕੇ ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੀ ਜਿੱਤ ’ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਲੋਕਾਂ ਨੇ ਅੱਜ ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿੱਚ ‘ਹੰਕਾਰ’ ਨੂੰ ਹਰਾ ਕੇ ‘ਆਪ’ ਸਰਕਾਰ ਦੇ ਕੰਮਾਂ ’ਤੇ ਮੋਹਰ ਲਾਈ ਹੈ| ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਮਾਝੇ ਹੂੰਝਾਫੇਰ ਜਿੱਤ ਹਾਸਲ ਕਰੇਗੀ| ਇਸੇ ਦੌਰਾਨ ਜਿੱਤ ਤੋਂ ਬਾਅਦ ਗੁਰਦੀਪ ਸਿੰਘ ਰੰਧਾਵਾ ਨੇ ਕਲਾਨੌਰ ਦੇ ਸ਼ਿਵ ਮੰਦਿਰ ਅਤੇ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੁਕਰਾਨਾ ਕੀਤਾ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਜਿੱਤ ਦੀ ਖ਼ੁਸ਼ੀ ਮਨਾਉਣ ਲਈ ਆਖਿਆ ਪਰ ਨਾਲ ਹੁੱਲੜਬਾਜ਼ੀ ਨਾ ਕਰਨ ਦੀ ਤਾਕੀਦ ਵੀ ਕੀਤੀ।

Advertisement

Advertisement