ਗੁਰਦੁਆਰਾ ਸੋਧ ਬਿੱਲ: ਮੁੱਖ ਮੰਤਰੀ ਨੂੰ ਪੱਖ ਰੱਖਣ ਦਾ ਹੋਰ ਮੌਕਾ
07:10 PM Jun 29, 2023 IST
ਅੰਮ੍ਰਿਤਸਰ: ਗੁਰਦੁਆਰਾ ਸੋਧ ਬਿੱਲ ਰਾਹੀਂ ਗੁਰਧਾਮਾਂ ਦੇ ਕਾਰਜ ਵਿੱਚ ਦਖਲਅੰਦਾਜ਼ੀ ਕਰਨ ਦੇ ਦੋਸ਼ ਹੇਠ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਵਿਖੇ ਤਲਬ ਕੀਤਾ ਗਿਆ ਸੀ ਪਰ ਉਹ ਨਹੀਂ ਪੁੱਜੇ। ਮੁੱਖ ਮੰਤਰੀ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ 8 ਜੁਲਾਈ ਨੂੰ ਇੱਕ ਹੋਰ ਮੌਕਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਗੁਰਬਾਣੀ ਦੇ ਪ੍ਰਸਾਰਨ ਲਈ ਆਪਣਾ ਚੈਨਲ ਸ਼ੁਰੂ ਕਰਨ ਦੇ ਮਾਮਲੇ ਵਿਚ ਸਪੱਸ਼ਟੀਕਰਨ ਦੇਣ ਲਈ ਆਦੇਸ਼ ਦਿੱਤਾ ਗਿਆ ਹੈ। ਜਥੇਦਾਰ ਮੰਡ ਨੇ ਕਿਹਾ ਕਿ ਮੁੱਖ ਮੰਤਰੀ 8 ਜੁਲਾਈ ਨੂੰ ਅਕਾਲ ਤਖ਼ਤ ਵਿਖੇ 11 ਵਜੇ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਉਸੇ ਦਿਨ 12 ਵਜੇ ਅਕਾਲ ਤਖ਼ਤ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। -ਟਨਸ
Advertisement
Advertisement