For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਕਰਹਾਲੀ ਸਾਹਿਬ 101 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ

10:20 AM Apr 08, 2024 IST
ਗੁਰਦੁਆਰਾ ਕਰਹਾਲੀ ਸਾਹਿਬ 101 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਡਕਾਲਾ, 7 ਅਪਰੈਲ
ਇਤਿਹਾਸਿਕ ਅਸਥਾਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਇਸ ਵਿਸਾਖੀ 2024 ਦੇ ਸ਼ੁਭ ਦਿਹਾੜੇ ’ਤੇ 101 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ, ਜੋ ਕਿ ਬਹੁਤ ਹੀ ਵਧਾਈ ਦੇ ਪਾਤਰ ਅਤੇ ਵੱਡੇ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ ਇਹ ਅਣਮੁੱਲੀ ਦਾਤ ਪ੍ਰਾਪਤ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅਖੀਰ ਵਿਚ ਆਈ ਸੰਗਤ ਦਾ ਧੰਨਵਾਦ ਕਰਦਿਆਂ ਜਥੇਦਾਰ ਕਰਤਾਰਪੁਰ ਨੇ ਧਾਰਮਿਕ ਲਿਟਰੇਚਰ ਦੇ ਕੇ ਸਾਰਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਉੱਪਰ ਪਹਿਰਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ਮੈਨੇਜਰ ਗੁਰਦੁਆਰਾ ਸਾਹਿਬ, ਇੰਸਪੈਕਟਰ ਹਰਦੇਵ ਸਿੰਘ, ਹੈੱਡ ਗ੍ਰੰਥੀ ਭਾਈ ਸਤਪਾਲ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਗੁਰਪਿਆਰ ਸਿੰਘ ਜੌਹਰ, ਜਸਵੀਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×