ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ

05:50 AM Nov 30, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਅਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਅੱਜ ਪੰਥਕ ਰਵਾਇਤ ਅਨੁਸਾਰ ਆਰੰਭ ਕੀਤੀ ਗਈ।
ਇਸ ਕਾਰ ਸੇਵਾ ਦੀ ਸ਼ੁਰੂਆਤ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਿੰਘ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਕੇਵਲ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਅਤੇ ਭਾਈ ਗੁਰਇਕਬਾਲ ਸਿੰਘ ਨੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਟੱਕ ਲਗਾ ਕੇ ਕਰਵਾਈ।
ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਸਮਾਗਮ ਦੌਰਾਨ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਦੇ ਪਾਵਨ ਸਰੋਵਰ ਦੀ ਇਸ ਤੋਂ ਪਹਿਲਾਂ 2016 ਵਿੱਚ ਸੇਵਾ ਕਰਵਾਈ ਗਈ ਸੀ ਅਤੇ ਸੰਗਤ ਦੀ ਮੰਗ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਇਸ ਦੀ ਮੁੜ ਸੇਵਾ ਕਰਵਾਉਣ ਲਈ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਸੇਵਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤੇ ਆਪਣਾ ਜੀਵਨ ਸਫਲਾ ਕਰਨ। ਇਸੇ ਦੌਰਾਨ ਭਾਈ ਗੁਰਇਕਬਾਲ ਸਿੰਘ ਨੇ ਇਸ ਕਾਰਜ ਦੀ ਸੇਵਾ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ।

Advertisement

Advertisement