ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘਪੁਰਾ ਨੇ ਨਗਰ ਕੀਰਤਨ ਸਜਾਇਆ
09:24 AM Nov 18, 2023 IST
Advertisement
ਘਨੌਲੀ: ਇੱਥੇ ਅੱਜ ਗੁਰੂਦੁਆਰਾ ਪ੍ਰਬੰਧਕ ਕਮੇਟੀ ਸਿੰਘਪੁਰਾ ਵੱਲੋਂ ਗੁਰੂ ਘਰ ਦੀ ਨਵੀਂ ਇਮਾਰਤ ਉਸਾਰੀ ਅਤੇ ਗੁਰੂ ਨਾਨਕ ਦੇਵ ਦੇ ਗੁਰਪੁਰਬ ਦੇ ਸਬੰਧ ਵਿੱਚ ਕਮੇਟੀ ਪ੍ਰਧਾਨ ਮਨਿੰਦਰ ਕੌਰ ਅਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਸਿੰਘਪੁਰਾ ਦੀ ਦੇਖਰੇਖ ਹੇਠ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਸਿੰਘਪੁਰਾ ਤੋਂ ਸ਼ੁਰੂ ਹੋ ਕੇ ਥਲੀ ਕਲਾਂ, ਘਨੌਲੀ, ਇੰਦਰਪੁਰਾ, ਘਨੌਲਾ, ਬਿੱਕੋਂ, ਮਕੌੜੀ ਤੇ ਅਲੀਪੁਰ ਆਦਿ ਥਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਪਿੰਡ ਸਿੰਘਪੁਰਾ ਪੁੱਜ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦਾ ਇਲਾਕੇ ਦੇ ਪਿੰਡਾਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਹੋਰ ਸ਼ਰਧਾਲੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement