ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਪ੍ਰਬੰਧਕਾਂ ਵੱਲੋਂ ਜ਼ਮਾਨਤ ’ਤੇ ਆਏ ਬੰਦੀ ਸਿੰਘ ਨਾਲ ਮੁਲਾਕਾਤ

08:54 AM Aug 17, 2024 IST
ਭਾਈ ਗੁਰਮੀਤ ਸਿੰਘ ਅਤੇ ਮਾਤਾ ਸੁਰਜੀਤ ਕੌਰ ਨੂੰ ਸਿਰੋਪਾਓ ਭੇਟ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ। -ਫ਼ੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 16 ਅਗਸਤ
ਬੁੜੈਲ ਜੇਲ੍ਹ ਵਿੱਚ ਨਜ਼ਰਬੰਦ ਇੰਜਨੀਅਰ ਭਾਈ ਗੁਰਮੀਤ ਸਿੰਘ ਨੂੰ ਪੱਕੀ ਜ਼ਮਾਨਤ ਮਿਲਣ ਤੋਂ ਬਾਅਦ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਸਿਰੋਪਾਓ ਦੀ ਬਖ਼ਸ਼ੀਸ਼ ਕੀਤੀ।
ਗੁਰਦੁਆਰੇ ਦੇ ਮੈਨੇਜਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਇੰਜਨੀਅਰ ਭਾਈ ਗੁਰਮੀਤ ਸਿੰਘ ਨੂੰ ਮਿਲਦੀ ਆ ਰਹੀ ਪੈਰੋਲ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 28 ਸਾਲਾਂ ਬਾਅਦ ਉਨ੍ਹਾਂ ਨੂੰ ਪੱਕੀ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਲਗਾਤਾਰ ਕਾਰਜਸ਼ੀਲ ਹੈ। ਸਰਕਾਰਾਂ ਦੇ ਗ਼ਲਤ ਰਵੱਈਏ ਕਾਰਨ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ ਅਤੇ ਹੋ ਰਹੀ ਅਜਿਹੀ ਅਣਦੇਖੀ ਪ੍ਰਤੀ ਸਰਕਾਰਾਂ ਅਤੇ ਅਦਾਲਤਾਂ ਨੂੰ ਸੁਚਾਰੂ ਕਦਮ ਚੁੱਕਣ ਦੀ ਲੋੜ ਹੈ। ਇਸ ਮੌਕੇ ਮਾਤਾ ਸੁਰਜੀਤ ਕੌਰ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਸੁਰਜੀਤ ਸਿੰਘ ਕੌਲੀ, ਹਰਵਿੰਦਰ ਸਿੰਘ ਕਾਹਲਵਾਂ, ਜਗਮੀਤ ਸਿੰਘ ਆਦਿ ਸਮੇਤ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।

Advertisement

Advertisement