ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਸਿੱਧਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਐੱਸਜੀਪੀਸੀ ਮੁੜ ਆਹਮੋ- ਸਾਹਮਣੇ

03:56 PM May 16, 2025 IST
featuredImage featuredImage
ਕੈਪਸ਼ਨ- ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਜੁੜੀ ਸੰਗਤ ਦੇ ਇਕੱਠ।  ਫੋਟੋ-ਜੱਗੀ

ਦੇਵਿੰਦਰ ਸਿੰਘ ਜੱਗੀ

Advertisement

ਮਲੌਦ, 16 ਮਈ

ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜਰਨੈਲ ਬਾਬਾ ਸੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਇਲਾਕੇ ਦੀਆਂ ਸੰਗਤਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਕਾਰ ਪ੍ਰਬੰਧਾਂ ਦੇ ਚੱਲ ਰਹੇ ਵਿਵਾਦ ਨੂੰ ਲੈ ਕੇ ਦੋਵੇਂ ਧਿਰਾਂ ਮੁੜ ਆਹਮੋ ਸਾਹਮਣੇ ਹੋ ਗਈਆਂ। ਮੌਕੇ ’ਤੇ ਡੀਐੱਸਪੀ ਪਾਇਲ ਹੇਮੰਤ ਕੁਮਾਰ ਮਲਹੋਤਰਾ ਦੀ ਸੂਝ-ਬੂਝ ਸਦਕਾ ਪੁਲੀਸ ਪ੍ਰਸ਼ਾਸਨ ਨੇ ਦੋਵਾਂ ਧਿਰਾਂ ਵਿਚਕਾਰ ਗੱਲਬਾਤ ਲਈ ਸਹਿਮਤੀ ਬਣਵਾਈ। ਉੱਘੇ ਸਮਾਜ ਸੇਵੀ ਅਵਤਾਰ ਸਿੰਘ ਜਰਗੜੀ, ਪ੍ਰਧਾਨ ਸਵਰਨ ਸਿੰਘ ਲਸਾੜਾ, ਜਗਤਾਰ ਸਿੰਘ ਨਿਜ਼ਾਮਪੁਰ ਤੇ ਪੰਚ ਜਸਵੰਤ ਸਿੰਘ ਸਿਹੌੜਾ ਨੇ ਕਿਹਾ ਕਿ ਜਦੋਂ ਇਲਾਕੇ ਦੀ ਸੰਗਤ ਅਤੇ ਮਾਲ ਵਿਭਾਗ ਵੱਲੋਂ ਕਿਹਾ ਗਿਆ ਕਿ ਗੁਰਦੁਆਰਾ ਸਾਹਿਬ ਦੀ ਚਾਰ ਦੀਵਾਰੀ ਅੰਦਰ ਤੁਹਾਡਾ(ਐੱਸਜੀਪੀਸੀ) ਦਾ ਕੋਈ ਜ਼ਮੀਨੀ ਨੰਬਰ ਰਿਕਾਰਡ ਵਿਚ ਨਹੀਂ ਹੈ। ਇਸ ਦੇ ਨਾਲ ਹੀ ਵਾਹੀਯੋਗ ਜ਼ਮੀਨ ਵਿੱਚ ਜਿੱਥੇ ਤੁਹਾਡੀ ਜਗ੍ਹਾ ਆਉਂਦੀ ਹੈ ਤਾਂ ਤੁਰੰਤ ਮਿਣਤੀ ਕਰਕੇ ਛੱਡਣ ਨੂੰ ਤਿਆਰ ਹਾਂ ਤਾਂ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਅਮਲਾ ਇਹ ਗੱਲ ਸੁਣ ਕੇ ਬੇਰੰਗ ਵਾਪਸ ਮੁੜ ਗਿਆ।

Advertisement

ਗੁਰਦੁਆਰਾ ਸਿੱਧਸਰ ਸਾਹਿਬ ਦੀ ਅਦਾਲਤੀ ਚਾਰਾਜੋਈ ਕਰ ਰਹੇ ਅਤੇ ਸਮਾਜਸੇਵੀ ਅਵਤਾਰ ਸਿੰਘ ਜਰਗੜੀ ਤੇ ਗੁਰਬਾਜ ਸਿੰਘ ਜੁਲਮਗੜ੍ਹ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਚਾਰ ਦੀਵਾਰੀ ਅੰਦਰ ਸ਼੍ਰੋਮਣੀ ਕਮੇਟੀ ਦਾ ਕੋਈ ਹੱਕ ਨਾ ਹੋਣ ਦੇ ਬਾਵਜੂਦ ਵਾਰ-ਵਾਰ ਸੰਗਤਾਂ ਨਾਲ ਟਕਰਾਅ ਵਾਲਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ, ਜੇਕਰ ਭਵਿੱਖ ਵਿੱਚ ਕੋਈ ਵੀ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸਦੀ ਸਾਰੀ ਜ਼ਿੰਮੇਵਾਰੀ ਗੁਰਦੁਆਰਾ ਦੇਗਸਰ ਕਟਾਣਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ ਦੀ ਹੋਵੇਗੀ।

ਇਸ ਮੌਕੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਐੱਸਐਚਓ ਪਾਇਲ ਸੰਦੀਪ ਕੁਮਾਰ, ਐੱਸਐਚਓ ਦੋਰਾਹਾ ਅਕਾਸ ਦੱਤ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਵੱਡੀ ਗਿਣਤੀ ’ਚ ਇਲਾਕੇ ਦੀਆਂ ਸੰਗਤਾਂ ਵਿਚ ਬੀਬੀਆਂ ਸਾਮਿਲ ਸਨ।

 

 

Advertisement