ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਸਿੰਘ ਸ਼ਹੀਦਾਂ ਦੇ ਗੁੰਬਦਾਂ ’ਤੇ ਸੋਨੇ ਦੇ ਕਲਸ਼ ਚੜ੍ਹਾਏ

08:32 AM Aug 20, 2024 IST
ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੋਨੇ ਦੇ ਕਲਸ਼ ਚੜ੍ਹਾਉਂਦੀ ਹੋਈ ਸੰਗਤ।

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 19 ਅਗਸਤ
ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਗਤ ਦੇ ਸਹਿਯੋਗ ਨਾਲ ਗੁਰੂ-ਘਰ ਦੇ ਚਾਰੇ ਗੁੰਬਦਾਂ ’ਤੇ ਸੋਨੇ ਦੇ ਕਲਸ਼ ਚੜ੍ਹਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸੱਚਖੰਡ ਵਾਸੀ ਸੰਤ ਰਾਮ ਸਿੰਘ ਗੰਢੂਆਂ ਵਾਲਿਆਂ ਦੀ ਮਿੱਠੀ ਤੇ ਨਿੱਘੀ ਯਾਦ ਵਿੱਚ ਅੱਜ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਸਮਾਗਮ ਹੋਇਆ। ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸਾਹਿਬ ਦੇ ਚਾਰੇ ਗੁੰਬਦਾਂ ’ਤੇ ਸੋਨੇ ਦੇ ਕਲਸ਼ ਚੜ੍ਹਾਉਣ ਦੀ ਸੇਵਾ ਸੰਪੂਰਨ ਕੀਤੀ ਗਈ।
ਸੰਤ ਮਨਪ੍ਰੀਤ ਸਿੰਘ ਲੋਹਾਰੀ ਵਾਲੇ, ਸੱਚਖੰਡ ਵਾਸੀ ਸੰਤ ਰਾਮ ਸਿੰਘ ਗੰਢੂਆਂ ਵਾਲਿਆਂ ਦੀ ਗੱਦੀ ਨਸ਼ੀਨ ਬੀਬੀ ਕੁਲਵਿੰਦਰ ਕੌਰ ਗੰਢੂਆਂ ਸਮੇਤ ਹੋਰ ਕਈ ਸੰਤ ਮਹਾਪੁਰਸ਼ਾਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ। ਅਖੀਰ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਮਹਾਪੁਰਸ਼ਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵੱਖ-ਵੱਖ ਤਰ੍ਹਾਂ ਦੀਆਂ ਮਠਿਆਈਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ।

Advertisement

Advertisement