ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦਾ ਸਾਲਾਨਾ ਸ਼ਹੀਦੀ ਜੋੜ ਮੇਲ ਅੱਜ ਤੋਂ

11:30 AM Dec 17, 2023 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਰੂਪਨਗਰ: ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਯਾਦ ਤਾਜ਼ਾ ਕਰਨ ਲਈ ਮਨਾਏ ਜਾ ਰਹੇ ਸ਼ਹੀਦੀ ਪੰਦਰਵਾੜੇ ਦੇ ਦੂਜੇ ਪੜਾਅ ਤਹਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦਾ ਤਿੰਨ ਦਿਨਾ ਸਾਲਾਨਾ ਜੋੜ ਮੇਲ ਐਤਵਾਰ 17 ਦਸੰਬਰ ਤੋਂ ਸ਼ੁਰੂ ਹੋਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਅਤੇ ਗੁਰਦੁਆਰਾ ਭੱਠਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਘੁੰਗਰਾਲੀ ਸਿੱਖਾਂ ਨੇ ਦੱਸਿਆ ਕਿ ਸਵੇਰੇ 8 ਵਜੇ ਗੁਰਦੁਆਰਾ ਸ੍ਰੀ ਗੁਰੂਗੜ੍ਹ ਸਾਹਿਬ ਸਦਾਬਰਤ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਵੱਖ-ਵੱਖ ਵਾਰਡਾਂ ਤੋਂ ਹੁੰਦਾ ਹੋਇਆ ਬਾਅਦ ਦੁਪਹਿਰ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 19 ਦਸੰਬਰ ਨੂੰ ਭੋਗ ਪੈਣਗੇ। -ਪੱਤਰ ਪ੍ਰੇਰਕ

Advertisement

Advertisement