ਗੁਰਿੰਦਰਵੀਰ ਨੇ 100 ਮੀਟਰ ਦੌੜ ’ਚ ਬਣਾਇਆ ਨਵਾਂ ਕੌਮੀ ਰਿਕਾਰਡ
06:22 PM Mar 30, 2025 IST
ਪੱਤਰ ਪ੍ਰੇਰਕ
Advertisement
ਜਲੰਧਰ, 30 ਮਾਰਚ
ਬੰਗਲੂਰੂ ਵਿੱਚ ਇੰਡੀਅਨ ਗ੍ਰਾਂ ਪ੍ਰੀ ’ਚ ਜਲੰਧਰ ਦੇ ਗੁਰਿੰਦਰਵੀਰ ਸਿੰਘ ਨੇ 100 ਮੀਟਰ ਫਰਾਟਾ ਦੌੜ ਵਿੱਚ 10.20 ਸੈਕਿੰਡ ਦੇ ਸਮੇਂ ਨਾਲ ਨਵਾਂ ਕੌਮੀ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਗ਼ਮਾ ਜਿੱਤ ਲਿਆ ਹੈ। ਇਸ ਜਿੱਤ ਨਾਲ ਉਸ ਨੇ ਏਸ਼ੀਅਨ ਚੈਂਪੀਅਨਸ਼ਿਪ ਲਈ ਵੀ ਕੁਆਲੀਫਾਈ ਕਰ ਲਿਆ ਹੈ। ਉਸ ਨੇ ਫਾਈਨਲ ਵਿੱਚ ਪੁਰਾਣੇ ਕੌਮੀ ਰਿਕਾਰਡਧਾਰਕ ਮਨੀਕਾਂਤਾ ਤੇ ਇਮਲਾਨ ਬੋਰਗੇਨ ਨੂੰ ਪਛਾੜਿਆ। ਉਹ 100 ਮੀਟਰ ਵਿੱਚ ਹੁਣ ਭਾਰਤ ਦੇ ਇਤਿਹਾਸ ਦਾ ਸਭ ਤੋਂ ਤੇਜ਼ ਦੌੜਾਕ ਅਤੇ ਦੁਨੀਆਂ ਦਾ ਸਭ ਤੋਂ ਤੇਜ਼ ਸਿੱਖ ਦੌੜਾਕ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਉਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਲੰਧਰ ਪੁੱਜਣ ’ਤੇ ਗੁਰਿੰਦਰਵੀਰ ਦਾ ਸਨਮਾਨ ਕੀਤਾ ਜਾਵੇਗਾ।
Advertisement
Advertisement