ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਜੀਤ ਮਗਰੋੜ ਨੇ ਜਿੱਤੀ ਝੰਡੀ ਦੀ ਕੁਸ਼ਤੀ

07:08 AM Sep 17, 2024 IST
ਜੇਤੂ ਪਹਿਲਵਾਨ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਜਗਮੋਹਨ ਸਿੰਘ

ਘਨੌਲੀ: ਇੱਥੇ ਪਹਿਲਵਾਨ ਦੰਗਲ ਕਮੇਟੀ ਘਨੌਲੀ ਵੱਲੋਂ ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੰਗਲ ਕਰਵਾਇਆ ਗਿਆ। ਦੰਗਲ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਬਿੱਲਾ ਦੀ ਦੇਖ-ਰੇਖ ਅਧੀਨ ਕਰਵਾਏ ਦੰਗਲ ਦੌਰਾਨ ਲਗਪਗ 100 ਦੇ ਕਰੀਬ ਪਹਿਲਵਾਨਾਂ ਨੇ ਜੌਹਰ ਦਿਖਾਏ। ਝੰਡੀ ਦੀ ਕੁਸ਼ਤੀ ਗੁਰਜੀਤ ਮਗਰੋੜ ਨੇ ਅਕਰਮ ਖਾਨ ਨੂੰ ਹਰਾ ਕੇ ਜਿੱਤੀ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸੰਤ ਅਵਤਾਰ ਸਿੰਘ ਟਿੱਬੀ ਸਾਹਿਬ ਤੇ ਵਿਸ਼ੇਸ਼ ਮਹਿਮਾਨਾਂ ਵਜੋਂ ਬਾਬਾ ਹਰਦੀਪ ਸਿੰਘ, ਅਕਾਲੀ ਆਗੂ ਗੁਰਿੰਦਰ ਸਿੰਘ ਗੋਗੀ, ਕਾਂਗਰਸੀ ਆਗੂ ਅਮਨਦੀਪ ਸਿੰਘ ਲਾਲੀ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗਿਆਨ ਸਿੰਘ ਆਦਿ ਨੇ ਹਾਜ਼ਰੀ ਲਵਾਈ। ਦੰਗਲ ਲਈ ਉਪ ਪ੍ਰਧਾਨ ਸੁਖਦੇਵ ਸਿੰਘ ਸੁੱਖਾ, ਸਕੱਤਰ ਸੂਬੇਦਾਰ ਅਮਰੀਕ ਸਿੰਘ, ਖਜ਼ਾਨਚੀ ਕਮਲ ਕਿਸ਼ੋਰ, ਪੰਚ ਸੁਰਿੰਦਰ ਸਿੰਘ, ਦਲਵਾਰਾ ਸਿੰਘ, ਮਨਜੀਤ ਸਿੰਘ ਪਿੰਕਾ, ਪ੍ਰੇਮ ਸਿੰਘ, ਅੰਗਰੇਜ਼ ਸਿੰਘ ਤੇ ਜਸਪਾਲ ਸਿੰਘ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ। -ਪੱਤਰ ਪ੍ਰੇਰਕ

Advertisement

Advertisement