For the best experience, open
https://m.punjabitribuneonline.com
on your mobile browser.
Advertisement

ਝਾੜ ਸਾਹਿਬ ਕਾਲਜ ਵਿੱਚ ਗੁਰਮਤਿ ਚੇਤਨਾ ਸਮਾਗਮ

08:44 AM Sep 14, 2024 IST
ਝਾੜ ਸਾਹਿਬ ਕਾਲਜ ਵਿੱਚ ਗੁਰਮਤਿ ਚੇਤਨਾ ਸਮਾਗਮ
ਗੁਰਮਤਿ ਚੇਤਨਾ ਵਿੱਚ ਹਿੱਸਾ ਲੈਂਦੇ ਹੋਏ ਵਿਦਿਆਰਥੀ ਤੇ ਹੋਰ। -ਫੋਟੋ: ਟੱਕਰ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 13 ਸਤੰਬਰ
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ ਝਾੜ ਸਾਹਿਬ ਵੱਲੋਂ ਪ੍ਰਿੰਸੀਪਲ ਡਾ. ਰਜਿੰਦਰ ਕੌਰ ਤੇ ਬੀਬੀ ਬਲਜਿੰਦਰ ਕੌਰ ਧਾਰਮਿਕ ਅਧਿਆਪਕ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਗੁਰਮਤਿ ਚੇਤਨਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਗੁਰਮਤਿ ਮਾਰਚ ਵੀ ਕੱਢਿਆ ਗਿਆ। ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਕਾਲਜ ਵਿੱਚ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ। ਕਾਲਜ ਦੇ ਸੰਗੀਤ ਵਿਭਾਗ ਦੇ ਮੁਖੀ ਡਾ. ਅਮਨਪ੍ਰੀਤ ਕੌਰ ਕੰਗ ਅਤੇ ਵਿਦਿਆਰਥਣਾਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਕੀਤੇ ਗਏ। ਅਰਦਾਸ ਉਪਰੰਤ ਸਟਾਫ਼ ਅਤੇ ਵਿਦਿਆਰਥਣਾਂ ਵੱਲੋਂ ਪਿੰਡ ਝਾੜ ਸਾਹਿਬ, ਕਕਰਾਲਾ ਕਲਾਂ, ਨਾਨੋਵਾਲ ਖੁਰਦ ਅਤੇ ਨਾਨੋਵਾਲ ਕਲਾਂ ਵਿੱਚ ਪੈਦਲ ਗੁਰਮਤਿ ਮਾਰਚ ਕੱਢਿਆ ਗਿਆ।
ਇਹ ਚੇਤਨਾ ਮਾਰਚ ਇਤਿਹਾਸਕ ਗੁਰਦੁਆਰਾ ਸ੍ਰੀ ਝਾੜ ਸਾਹਿਬ ਵਿਖੇ ਪੁੱਜਿਆ। ਇਸ ਮੌਕੇ ਪ੍ਰਿੰਸੀਪਲ ਡਾ. ਰਾਜਿੰਦਰ ਕੌਰ, ਕਾਲਜ ਲੋਕਲ ਕਮੇਟੀ ਦੇ ਐਡੀਸ਼ਨਲ ਆਨਰੇਰੀ ਸਕੱਤਰ ਹਰਜਤਿੰਦਰ ਸਿੰਘ ਬਾਜਵਾ, ਮੀਤ ਪ੍ਰਧਾਨ ਹਰਦੀਪ ਸਿੰਘ ਬਹਿਲੋਲਪੁਰ, ਜਸਪਾਲ ਸਿੰਘ ਜੱਜ, ਚਰਨਜੀਤ ਸਿੰਘ ਲੱਖੋਵਾਲ (ਮੈਂਬਰ ਲੋਕਲ ਕਮੇਟੀ), ਗੁਰਜੀਤ ਸਿੰਘ ਇੰਚਾਰਜ ਗੁਰਦੁਆਰਾ ਸ੍ਰੀ ਝਾੜ ਸਾਹਿਬ, ਨਰਿੰਦਰਪਾਲ ਸਿੰਘ, ਕਮਲਜੀਤ ਸਿੰਘ ਝਾੜ ਸਾਹਿਬ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।

Advertisement

Advertisement
Advertisement
Author Image

sukhwinder singh

View all posts

Advertisement