ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰੂਘਰਾਂ ਵਿੱਚ ਗੁਰਮਤਿ ਸਮਾਗਮ

09:06 AM Sep 18, 2023 IST
ਰਾਗੀ ਜੱਥੇ ਨੂੰ ਸਨਮਾਨਿਤ ਕਰਨ ਸਮੇਂ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਅਤੇ ਹੋਰ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਸਤੰਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਵੱਖ ਵੱਖ ਗੁਰੂਘਰਾਂ ਵਿੱਚ ਗੁਰਮਤਿ ਸਮਾਗਮ ਹੋਏ ਜਿਨ੍ਹਾਂ ਵਿੱਚ ਸੰਗਤ ਨੂੰ ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ ਗਿਆ ਜਿਸ ਵਿੱਚ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀਏ ਭਾਈ ਗਗਨਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਅਤੇ ਭਾਈ ਸਾਹਿਬ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਖੇ ਸਜੇ ਦੀਵਾਨਾਂ ‘ਚ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਤ ਅਮੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡੀ ਅਧਿਆਤਮਿਕ ਅਗਵਾਈ ਕਰਦੇ ਹਨ ਕਿਉਂਕਿ ਗੁਰਬਾਣੀ ਤੋਂ ਬਿਨਾਂ ਹੋਰ ਕੋਈ ਵੀ ਸਹਾਈ ਹੋਣ ਵਾਲਾ ਨਹੀਂ ਹੈ।ਗੁਰਦੁਆਰਾ ਸ਼ਹੀਦਾਂ (ਫੇਰੂਮਾਨ) ਢੋਲੇਵਾਲ ਚੌਂਕ ਵਿੱਖੇ ਹੋਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਲਵਪ੍ਰੀਤ ਸਿੰਘ ਭੰਗਤੋਂ ਦੇ ਜੱਥੇ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ।

Advertisement

Advertisement