ਗੁਰਦੁਆਰਾ ਮੱਲ ਅਖਾੜਾ ਸਾਹਿਬ ਵਿੱਚ ਗੁਰਮਤਿ ਸਮਾਗਮ
06:53 AM Aug 02, 2024 IST
Advertisement
ਅੰਮ੍ਰਿਤਸਰ: ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਬੀਬੀ ਗੁਰਚਰਨ ਕੌਰ ਦੀ ਅਗਵਾਈ ਹੇਠ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮੂਹ ਸੁਸਾਇਟੀਆਂ ਦੀਆਂ ਮੁਖੀ ਬੀਬੀਆਂ ਨੇ ਸੰਗਤੀ ਰੂਪ ’ਚ ਸੁਖਮਨੀ ਸਾਹਿਬ ਦੇ ਪਾਠ ਕੀਤੇ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਕੀਰਤਨੀਏ ਭਾਈ ਜਤਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਅਤੇ ਭਾਈ ਕ੍ਰਿਪਾਲ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸੁਸਾਇਟੀਆਂ ਦੀਆਂ ਬੀਬੀਆਂ ਤੇ ਸਮੁੱਚੀ ਸੰਗਤ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement
Advertisement