ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਪੋਬਣ ਢੱਕੀ ਸਾਹਿਬ ਵਿਖੇ ਗੁਰਮਤਿ ਸਮਾਗਮ

08:48 AM Aug 06, 2024 IST
ਗੁਰਮਤਿ ਸਮਾਗਮ ਦੌਰਾਨ ਸੰਤ ਦਰਸ਼ਨ ਸਿੰਘ ਖਾਲਸਾ ਕੀਰਤਨ ਕਰਦੇ ਹੋਏ। ਫੋਟੋ: ਜੱਗੀ

ਪਾਇਲ: ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਸਾਵਣ ਮਹੀਨੇ ਦੇ ਮੱਸਿਆ ਦੇ ਦਿਹਾੜੇ ’ਤੇ ਸੰਤ ਦਰਸ਼ਨ ਸਿੰਘ ਖਾਲਸਾ ਦੀ ਦੇਖ ਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਮਗਰੋਂ ਕੀਰਤਨ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ ਬਲਵੀਰ ਸਿੰਘ ਗਹੌਰ ਅਤੇ ਤਪੋਬਣ ਦੇ ਹਜ਼ੂਰੀ ਜਥੇ ਨੇ ਸ਼ਬਦ ਕੀਰਤਨ ਕੀਤਾ। ਸਮਾਗਮ ਦੌਰਾਨ ਸੰਤ ਦਰਸ਼ਨ ਸਿੰਘ ਖਾਲਸਾ ਨੇ ਕਥਾ ਕੀਰਤਨ ਕਰਦਿਆਂ ਗੁਰਬਾਣੀ ਅਨੁਸਾਰ ਮਨੁੱਖਾ ਜਨਮ ਦੀ ਮਹਾਨਤਾ ’ਤੇ ਚਾਨਣਾ ਪਾਇਆ। ਸਮਾਗਮ ਵਿੱਚ ਬਾਬਾ ਹਰਦੀਪ ਸਿੰਘ ਰਾਜਾਸਾਂਸੀ ਅੰਮ੍ਰਿਤਸਰ, ਸੰਤ ਰੇਨ ਬਾਬਾ ਲਖਬੀਰ ਸਿੰਘ ਆਦਿ ਨੇ ਹਾਜ਼ਰੀ ਲਗਵਾਈ। ਇਸ ਮੌਕੇ ਪੰਜਾਂ ਪਿਆਰਿਆਂ ਵੱਲੋਂ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ ਗਿਆ, ਬੇਅੰਤ ਪ੍ਰਾਣੀ ਅੰਮ੍ਰਿਤ ਛਕਕੇ ਗੁਰੂ ਵਾਲੇ ਬਣੇ। ਇਸ ਮੌਕੇ ਲੰਗਰ ਅਤੁੱਟ ਵਰਤਿਆ। -ਪੱਤਰ ਪ੍ਰੇਰਕ

Advertisement

Advertisement
Advertisement