ਗੁਰਦੁਆਰਾ ਸ਼ਹੀਦਾਂ (ਫੇਰੂਮਾਨ) ਵਿੱਚ ਗੁਰਮਤਿ ਸਮਾਗਮ
11:19 AM Apr 03, 2024 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਅਪਰੈਲ
ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਵਿੱਚ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਾਇਆ ਗਿਆ। ਇਸ ਵਿੱਚ ਸੰਗਤ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਤੋਂ ਇਲਾਵਾ ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਨੇ ਕੀਰਤਨ ਦੀ ਸੇਵਾ ਨਿਭਾਈ। ਉਪਰੰਤ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਰਾਗੀ ਜਥਿਆਂ ਦਾ ਸਨਮਾਨ ਕਰਦਿਆਂ ਸੰਗਤ ਦਾ ਧੰਨਵਾਦ ਕੀਤਾ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਤੇਜਿੰਦਰ ਸਿੰਘ ਡੰਗ, ਸਤਪਾਲ ਸਿੰਘ ਪਾਲ, ਪਰਮਜੀਤ ਸਿੰਘ, ਗੁਰਤੇਜ ਸਿੰਘ, ਸੋਹਣ ਸਿੰਘ ਗੋਗਾ, ਅਰਜਨ ਸਿੰਘ ਚੀਮਾ ਅਤੇ ਇੰਦਰਜੀਤ ਸਿੰਘ ਗੋਲਾ ਵੀ ਹਾਜ਼ਰ ਸਨ।
Advertisement
Advertisement