For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਸ਼ਹੀਦਾਂ (ਫੇਰੂਮਾਨ) ਵਿੱਚ ਗੁਰਮਤਿ ਸਮਾਗਮ

11:43 AM Oct 09, 2024 IST
ਗੁਰਦੁਆਰਾ ਸ਼ਹੀਦਾਂ  ਫੇਰੂਮਾਨ  ਵਿੱਚ ਗੁਰਮਤਿ ਸਮਾਗਮ
ਭਾਈ ਜਬਰਤੋੜ ਸਿੰਘ ਦੇ ਜਥੇ ਨੂੰ ਸਨਮਾਨਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਅਕਤੂਬਰ
ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਚੌਕ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸੰਗਤਾਂ ਨੇ ਸ਼ਬਦ ਕੀਰਤਨ ਦਾ ਆਨੰਦ ਮਾਣਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਸੁਖਜਿੰਦਰ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਜਥੇ ਵੱਲੋਂ ਸ਼ਬਦ ਕੀਰਤਨ ਦੀ ਸੇਵਾ ਨਿਭਾਈ ਗਈ। ਇਸ ਉਪਰੰਤ ਮੁੱਖ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਵੱਲੋਂ ਸੰਗਤ ਦਾ ਧੰਨਵਾਦ ਕਰਦਿਆਂ ਸੰਗਤੀ ਰੂਪ ’ਚ ਰਾਗੀ ਜਥਿਆਂ ਨੂੰ ਸਿਰੋਪੇ ਭੇਟ ਕੀਤੇ ਗਏ। ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਸੁਰਜੀਤ ਸਿੰਘ ਮਠਾੜੂ, ਮੋਹਨ ਸਿੰਘ ਚੌਹਾਨ, ਇੰਦਰਜੀਤ ਸਿੰਘ ਗੋਲਾ ਅਤੇ ਦਵਿੰਦਰ ਸਿੰਘ ਸਿੱਬਲ ਗੁਰੂ ਘਰ ਨਤਮਸਤਕ ਹੋਏ।

Advertisement

Advertisement
Advertisement
Author Image

sukhwinder singh

View all posts

Advertisement