ਨਵੇਂ ਸਾਲ ਦੀ ਆਮਦ ਮੌਕੇ ਗੁਰਮਤਿ ਸਮਾਗਮ
ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 1 ਜਨਵਰੀ
ਨਵੇਂ ਸਾਲ ਦੇ ਆਗਮਨ ਨੂੰ ਸਮਰਪਿਤ ਰਾਤ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਨਰਾਇਣਗੜ੍ਹ ਵਿੱਚ ਦੂਜਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਹਿਰਾਸ ਦੇ ਪਾਠ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਇਸ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਦੇ ਹਜ਼ੂਰੀ ਰਾਗੀ ਇੰਦਰਜੀਤ ਸਿੰਘ, ਇਤਿਹਾਸਕ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਦੇ ਹਜ਼ੂਰੀ ਰਾਗੀ ਪਰਮਵੀਰ ਸਿੰਘ ਅਤੇ ਰਵਿੰਦਰ ਸਿੰਘ ਅਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਹਜ਼ੂਰੀ ਰਾਗੀ ਮਲਕੀਤ ਸਿੰਘ ਨੇ ਸੰਗਤ ਨੂੰ ਨਿਹਾਲ ਕੀਤਾ।
ਸਮਾਗਮ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨੇ ਨਵੇਂ ਵਰ੍ਹੇ ਦੇ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਕਿਹਾ ਕਿ ਸਮਾਗਮ ਕਰਵਾਉਣ ਦਾ ਮੁੱਖ ਮੰਤਵ ਸੰਗਤਾਂ ਨੂੰ ਗੁਰੂ ਗ੍ਰੰਥ ਦੀ ਬਾਣੀ ਨਾਲ ਜੋੜਨਾ ਅਤੇ ਆਪਣਾ ਜੀਵਨ ਸਫਲ ਬਣਾਉਣਾ ਹੈ ਤਾਂ ਜੋ ਨਵਾਂ ਸਾਲ ਸਾਰਿਆਂ ਦੇ ਜੀਵਨ ਵਿਚ ਖੁਸ਼ੀਆਂ ਲੈ ਕੇ ਆਵੇ ਅਤੇ ਸਾਰਿਆਂ ਦੇ ਜੀਵਨ ਵਿਚ ਤਰੱਕੀਆਂ ਕਰੇ। ਕਾਰੋਬਾਰ ਵਿੱਚ ਖੁਸ਼ਹਾਲੀ ਆਏ, ਮੁਸ਼ਕਲਾਂ ਦੂਰ ਹੋ ਜਾਣ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਸਮਾਗਮ ਵਿੱਚ ਗੁਰੂ ਦੀ ਸੰਗਤ ਕਰਦਾ ਹੈ, ਉਸ ਦੇ ਸਾਰੇ ਕਾਰਜ ਸੰਪੰਨ ਹੋ ਜਾਂਦੇ ਹਨ ਅਤੇ ਉਸ ਨੂੰ ਸੁਖ ਦੀ ਪ੍ਰਾਪਤੀ ਹੁੰਦੀ ਹੈ। ਇਸ ਮੌਕੇ ਸਕੱਤਰ, ਹਰਪ੍ਰੀਤ ਸਿੰਘ, ਉੱਤਮ ਸਿੰਘ, ਮਨਿੰਦਰ ਸਿੰਘ, ਸੁਰਿੰਦਰ ਸਿੰਘ, ਸੂਰਜ ਪ੍ਰਕਾਸ਼, ਮਨਜੀਤ ਸਿੰਘ, ਰਾਜੂ ਮੱਕੜ, ਤੀਰਥ ਸ਼ਾਹ, ਗੁਰਵਿੰਦਰ ਸਿੰਘ, ਜਸ਼ਨ ਢੀਂਗਰਾ, ਕਰਨਦੀਪ ਸਿੰਘ, ਪ੍ਰਿਥਵੀ ਸਿੰਘ, ਸੰਨੀ ਖੁਰਾਣਾ, ਗਿੰਨੀ ਭਾਟੀਆ , ਹਿਚੀ, ਗੁਰਚਰਨ ਗੁਜਰਾਲ, ਗੁਰਜੋਤ ਸਿੰਘ ਹਾਜ਼ਰ ਸਨ।