ਹੋਲਾ ਮਹੱਲਾ ਨੂੰ ਸਮਰਪਿਤ ਗੁਰਮਤਿ ਸਮਾਗਮ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਮਾਰਚ
ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਵਿੱਖੇ ਖਾਲਸਾ ਪੰਥ ਦੀ ਚੜ੍ਹਦੀਕਲਾ ਦੇ ਪ੍ਰਤੀਕ ਤਿਉਹਾਰ ਹੋਲਾ ਮਹੱਲਾ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਗਤ ਨੇ ਰਾਗੀ ਜਥਿਆਂ ਪਾਸੋਂ ਨਾਮ ਬਾਣੀ ਦਾ ਲਾਹਾ ਖੱਟਿਆ। ਅੰਮ੍ਰਿਤ ਵੇਲੇ ਤੋਂ ਸ਼ੁਰੂ ਹੋਏ ਗੁਰਮਤਿ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਅਤੇ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜੱਥੇ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਪਰਮਜੀਤ ਸਿੰਘ, ਸਤਪਾਲ ਸਿੰਘ ਪਾਲ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਚਰਨਕਮਲ ਸਿੰਘ ਲਾਇਲਪੁਰੀ, ਅਰਜਨ ਸਿੰਘ ਚੀਮਾ, ਸੁਰਜੀਤ ਸਿੰਘ ਮਠਾੜੂ, ਮੋਹਨ ਸਿੰਘ ਚੌਹਾਨ, ਜਤਿੰਦਰਪਾਲ ਸਿੰਘ ਸਲੂਜਾ, ਬਲਜੀਤ ਸਿੰਘ ਦੁਖੀਆ ਅਤੇ ਦਵਿੰਦਰ ਸਿੰਘ ਸਿੱਬਲ ਵੀ ਹਾਜ਼ਰ ਸਨ।