ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
08:43 AM Jan 12, 2025 IST
ਅੰਮ੍ਰਿਤਸਰ: ਦਸਵੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਅਰਜਨ ਦੇਵ ਸੇਵਕ ਜਥਾ ਵੱਲੋਂ ਤਰਨ ਤਾਰਨ ਵਿੱਚ ਗੁਰਦੁਆਰਾ ਗੁਰੂ ਕਾ ਖੂਹ ਵਿਖੇ ਬੀਤੇ ਦਿਨ ਸੰਗਤ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ ਹੈ। ਇਸ ਤਹਿਤ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਮਗਰੋਂ ਸੰਗਤ ਵਾਸਤੇ ਲੰਗਰ ਲਾਏ ਗਏ। ਜਥੇਬੰਦੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਗੁਰਦੁਆਰੇ ਵਿੱਚ ਬੱਚਿਆਂ ਵਾਸਤੇ ਮੁਫਤ ਧਾਰਮਿਕ ਕਲਾਸਾਂ ਦਾ ਵੀ ਪ੍ਰਬੰਧ ਹੈ, ਜਿੱਥੇ ਬੱਚੇ ਗੁਰਬਾਣੀ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਖੁਦ ਅਤੇ ਆਪਣੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ। -ਟਨਸ
Advertisement
Advertisement