For the best experience, open
https://m.punjabitribuneonline.com
on your mobile browser.
Advertisement

ਗੁਰੂ ਹਰਿਗੋਬਿੰਦ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

07:17 AM Jul 22, 2024 IST
ਗੁਰੂ ਹਰਿਗੋਬਿੰਦ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਸਮਾਗਮ ਦੌਰਾਨ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਗੁਰਦੀਪ ਸਿੰਘ ਲਾਲੀ/ਬੀਰ ਇੰਦਰ ਸਿੰਘ ਬਨਭੌਰੀ
ਸੰਗਰੂਰ, 21 ਜੁਲਾਈ
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਕਰਾਨਾ ਦਿਵਸ ਸਥਾਨਕ ਗੁਰਦੁਆਰਾ ਹਰਗੋਬਿੰਦਪੁਰਾ ਸਾਹਿਬ ਵਿਖੇ ਕਰਵਾਇਆ ਗਿਆ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਕੁਲਵੀਰ ਸਿੰਘ ਦੀ ਦੇਖ-ਰੇਖ ਹੇਠ ਹੋਏ ਸਮਾਗਮ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸਤਰੀ ਸਤਿਸੰਗ ਸਭਾ ਵੱਲੋਂ ਬਲਵੰਤ ਕੌਰ ਤੇ ਸੰਤੋਸ਼ ਕੌਰ ਦੀ ਅਗਵਾਈ ਵਿੱਚ ਜਤਿੰਦਰ ਕੌਰ, ਇੰਦਰਪਾਲ ਕੌਰ, ਪਰਮਜੀਤ ਕੌਰ, ਸਤਿੰਦਰ ਕੌਰ, ਵਰਿੰਦਰ ਕੌਰ, ਚੰਚਲ ਰਾਣੀ ਆਦਿ ਵੱਲੋਂ ਸ਼ਬਦ ਗਾਇਨ ਕੀਤੇ ਗਏ। ਭਾਈ ਸਤਵਿੰਦਰ ਸਿੰਘ ਭੋਲਾ ਹੈੱਡ ਗ੍ਰੰਥੀ ਨੇ ਮੀਰੀ ਪੀਰੀ ਦਿਵਸ ਸਬੰਧੀ ਕਥਾ ਵਿਚਾਰ ਕੀਤੀ। ਉਪਰੰਤ ਬੱਚੀ ਹਰਕੀਰਤ ਕੌਰ ਨੇ ਜਪੁਜੀ ਸਾਹਿਬ ਦੀ ਬਾਣੀ ਸੁਣਾਈ ਅਤੇ ਹਜ਼ੂਰੀ ਰਾਗੀ ਭਾਈ ਗੁਰਧਿਆਨ ਸਿੰਘ, ਸਿਮਰਨਜੀਤ ਸਿੰਘ, ਤਰਨਜੀਤ ਸਿੰਘ ਦੇ ਜਥੇ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਜਥਿਆਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਜਗਤਾਰ ਸਿੰਘ, ਕੁਲਵੀਰ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸਨਮਾਨਿਤ ਕੀਤਾ।‌ ਇਸ ਮੌਕੇ ਗੁਰਪੁਰਬ ਸਮਾਗਮਾਂ ਦੌਰਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਏ ਵਿਦਿਆਰਥੀ ਕੀਰਤਨ ਦਰਬਾਰ ਸਬੰਧੀ ਮਿਲੇ ਵਿਸ਼ੇਸ਼ ਸਹਿਯੋਗ ਲਈ ਸਤਵਿੰਦਰ ਸਿੰਘ, ਹਰਭਜਨ ਸਿੰਘ ਭੱਟੀ ਤੇ ਕੁਲਵੀਰ ਸਿੰਘ ਨੂੰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਲ ਹਮੀਰ ਸਿੰਘ, ਓਮ ਪ੍ਰਕਾਸ਼, ਹਰਪ੍ਰੀਤ ਸਿੰਘ ਪ੍ਰੀਤ, ਸੁਰਿੰਦਰ ਪਾਲ ਸਿੰਘ ਸਿਦਕੀ, ਬਲਵੰਤ ਕੌਰ ਅਤੇ ਸੰਤੋਸ਼ ਕੌਰ ਨੇ ਸਿਰੋਪਾ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

Advertisement

Advertisement
Advertisement
Author Image

Advertisement