ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਅਲੀਗੜ੍ਹ ’ਚ ਗੁਰਮਤਿ ਕੈਂਪ

08:03 AM Jul 18, 2024 IST
ਵਿਦਿਆਰਥਣ ਦਾ ਸਨਮਾਨ ਕਰਦੇ ਹੋਏ ਜਗਦੀਪ ਸਿੰਘ ਕਾਹਲੋਂ ਅਤੇ ਹੋਰ।-ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂਪੀ ਦੇ ਅਲੀਗੜ੍ਹ ਵਿੱਚ ਪਹਿਲੀ ਵਾਰ ਗੁਰਮਤਿ ਕੈਂਪ ਲਗਾਇਆ ਗਿਆ। ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਬੱਚਿਆਂ ਦਾ ਹੌਸਲਾ ਵਧਾਉਣ ਲਈ ਖ਼ਾਸ ਤੌਰ ’ਤੇ ਪਹੁੰਚੇ। ਸ੍ਰੀ ਕਾਹਲੋ ਨੇ ਇਸ ਮੌਕੇ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਸ਼ਹਾਦਤਾਂ ਅਤੇ ਭਾਈ ਤਾਰੂ ਸਿੰਘ ਅਤੇ ਭਾਈ ਮਨੀ ਸਿੰਘ ਵਰਗੇ ਸ਼ਹੀਦਾਂ ਦੀਆਂ ਸ਼ਹਾਦਤਾਂ ਸਾਨੂੰ ਦੱਸਦੀਆਂ ਹਨ ਕਿ ਗੁਰਸਿੱਖੀ ਜੀਵਨ ਸਾਡੇ ਲਈ ਕਿੰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਲਈ ਬਹੁਤ ਜ਼ਰੂਰੀ ਹੈ ਕਿ ਅਸੀਂ ਬੱਚਿਆਂ ਨੂੰ ਗੁਰਸਿੱਖੀ ਜੀਵਨ ਨਾਲ ਜੋੜੀਏ।
ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਤਿੰਨ ਸਾਲ ਪਹਿਲਾਂ ਗਰਮੀ ਦੀਆਂ ਛੁੱਟੀਆਂ ਵਿੱਚ ਗੁਰਮਤਿ ਕੈਂਪ ਲਗਾਉਣੇ ਸ਼ੁਰੂ ਕੀਤੇ ਸਨ। ਪਹਿਲੇ ਸਾਲ ਕੈਂਪਾਂ ਵਿੱਚ 3 ਤੋਂ 4 ਹਜ਼ਾਰ ਬੱਚਿਆਂ ਨੇ ਹਿੱਸਾ ਲਿਆ, ਅਗਲੇ ਸਾਲ 14 ਹਜ਼ਾਰ ਬੱਚਿਆਂ ਨੇ ਹਿੱਸਾ ਲਿਆ ਅਤੇ ਇਸ ਸਾਲ 16 ਹਜ਼ਾਰ ਬੱਚਿਆਂ ਨੇ ਕੈਂਪਾਂ ਵਿੱਚ ਹਿੱਸਾ ਲਿਆ।
ਉਨ੍ਹਾਂ ਦੱਸਿਆ ਕਿ ਸਿਰਫ ਦਿੱਲੀ ਹੀ ਨਹੀਂ ਬਲਕਿ ਇਸ ਸਾਲ ਰਾਜਸਥਾਨ, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ ਅਤੇ ਹਰਿਆਣਾ ਤੋਂ ਵੀ ਬੱਚਿਆਂ ਨੇ ਕੈਂਪਾਂ ਵਿੱਚ ਹਿੱਸਾ ਲਿਆ ਅਤੇ ਇਸ ਸਮੇਂ ਅਰੁਣਾਂਚਲ ਪ੍ਰਦੇਸ਼ ਵਿੱਚ ਵੀ ਗੁਰਮਤਿ ਕੈਂਪ ਚਲ ਰਿਹਾ ਹੈ ਕਿਉਂਕਿ ਉੱਥੇ ਗਰਮੀ ਦੀਆਂ ਛੁੱਟੀਆਂ ਦੇਰ ਨਾਲ ਹੁੰਦੀਆਂ ਹਨ। ਇਨ੍ਹਾਂ ਕੈਂਪਾਂ ਵਿੱਚ ਅਸੀਂ ਬੱਚਿਆਂ ਨੂੰ ਪਾਠ ਕਰਨਾ, ਕੀਰਤਨ ਕਰਨਾ, ਦਸਤਾਰ ਸਜਾਉਣਾ, ਗਤਕਾ ਚਲਾਉਣਾ ਸਹਿਤ ਗੁਰਸਿੱਖੀ ਜੀਵਨ ਨਾਲ ਸਬੰਧਿਤ ਹਰ ਚੀਜ਼ ਸਿਖਾਉਂਦੇ ਹਾਂ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜਨ ਦੇ ਖ਼ਾਸ ਯਤਨ ਕੀਤੇ ਜਾਂਦੇ ਹਨ।

Advertisement

Advertisement
Advertisement