ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਾਲਸਾ ਕਾਲਜ ’ਚ ਗੁਰਮਤਿ ਸਮਾਗਮ ਤੇ ਮੁਕਾਬਲੇ

10:36 AM Sep 11, 2024 IST
ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਮੋਹਤਬਰ। -ਫੋਟੋ: ਪਸਨਾਵਾਲ

ਪੱਤਰ ਪ੍ਰੇਰਕ
ਧਾਰੀਵਾਲ, 10 ਸਤੰਬਰ
ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿੱਚ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੇ ਪ੍ਰਬੰਧਾਂ ਅਧੀਨ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤ ਸਮਾਉਣ ਦਿਵਸ ਅਤੇ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਦੇ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ। ਸਮਾਗਮ ਦੌਰਾਨ ਸ਼ਬਦ ਗਾਇਨ ਮੁਕਾਬਲੇ, ਭਾਸ਼ਣ ਮੁਕਾਬਲੇ, ਕਵਿਤਾ ਉਚਾਰਨ ਮੁਕਾਬਲੇ, ਕਵੀਸ਼ਰੀ ਮੁਕਾਬਲੇ, ਲੇਖ ਰਚਨਾ ਅਤੇ ਗਤਕਾ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬੀਬੀ ਜਸਬੀਰ ਕੌਰ ਜਫਰਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੱਖ ਮਹਿਮਾਨ ਅਤੇ ਵਿਕਰਮਜੀਤ ਸਿੰਘ ਮੈਨੇਜਰ ਗੁਰਦੁਆਰਾ ਪਾਤਸਾਹੀ ਪੰਜਵੀਂ ਧਾਰੀਵਾਲ (ਜਾਪੂਵਾਲ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸ਼ਬਦ ਗਾਇਨ ਮੁਕਾਬਲੇ ਵਿੱਚੋਂ ਪਰਮਜੀਤ ਕੌਰ, ਭਾਸ਼ਣ ਮੁਕਾਬਲੇ ਵਿੱਚੋਂ ਮਨਪ੍ਰੀਤ ਕੌਰ, ਕਵਿਤਾ ਉਚਾਰਨ ਵਿੱਚੋਂ ਅਕਾਸ਼ਦੀਪ ਸਿੰਘ, ਕਵੀਸ਼ਰੀ ਵਿੱਚੋਂ ਅਕਾਸ਼ਦੀਪ ਸਿੰਘ ਤੇ ਪਰਮਜੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਲੇਖ ਰਚਨਾ ਮੁਕਾਬਲੇ ਵਿੱਚੋਂ ਕੁਲਵਿੰਦਰ ਕੌਰ, ਗਤਕੇ ਵਿੱਚੋਂ ਹਰਜਾਪ ਸਿੰਘ ਪਹਿਲੇ ਸਥਾਨ ’ਤੇ ਰਹੇ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਆਤਮਾ ਸਿੰਘ ਦੀ ਦੇਖ-ਰੇਖ ਹੇਠ ਇਹ ਸਮਾਗਮ ਸਫ਼ਲਤਾਪੂਰਵਕ ਸਮਾਪਤ ਹੋਇਆ।

Advertisement

Advertisement