ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲ ਅਕੈਡਮੀ ’ਚ ਗੁਰਮਤਿ ਸਮਾਗਮ

06:59 AM Nov 21, 2024 IST
ਗੁਰੂ ਜੱਸ ਗਾਉਂਂਦੀਆਂ ਹੋਈਆਂ ਵਿਦਿਆਰਥਣਾਂ। -ਫੋਟੋ: ਸੱਤੀ

ਮਸਤੂਆਣਾ ਸਾਹਿਬ: ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਵਿਜੇ ਪਲਾਹਾ ਦੀ ਰਹਿਨੁਮਾਈ ਹੇਠ ਪ੍ਰਭਾਤ ਫੇਰੀ ਕੱਢੀ ਗਈ। ਅਕੈਡਮੀ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਗੁਰਸਾਗਰ ਵਿਖੇ ਪਾਠ ਅਤੇ ਸ਼ਬਦ ਕੀਰਤਨ ਸਰਵਨ ਕੀਤਾ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਗੁਰੂ ਜੀ ਦੀਆਂ ਸਿੱਖਿਆਵਾਂ “ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ” ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਰਾਗੀ ਜਥਿਆਂ ਵੱਲੋਂ ਗੁਰੂ ਜੀ ਦੇ ਜੀਵਨ, ਸਿੱਖਿਆਵਾਂ, ਉਦਾਸੀਆਂ ਅਤੇ ਸਾਖੀਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਉਪਰੰਤ ਵਿਦਿਆਰਥੀਆਂ ਸ਼ਬਦ ਕੀਰਤਨ ਤੇ ਕਵੀਸ਼ਰੀ ਰਾਹੀਂ ਗੁਰੂ ਜੱਸ ਕੀਤਾ। -ਪੱਤਰ ਪ੍ਰੇਰਕ

Advertisement

Advertisement