ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

09:15 AM Dec 31, 2023 IST
ਮੁੰਬਈ ਵਿੱਚ ਡਾਇਗਨੋਸਟਿਕ ਸੈਂਟਰ ਦਾ ਨੀਂਹ ਪੱਥਰ ਰੱਖਣ ਮੌਕੇ ਹਾਜ਼ਰ ਪਤਵੰਤੇ।

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਦਸੰਬਰ
ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ਵਿੱਚ ਚਲਾਏ ਜਾ ਰਹੇ ਗੁਰੂ ਨਾਨਕ ਖਾਲਸਾ ਕਾਲਜ ਮਾਟੁੰਗਾ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਹਿਬਜ਼ਾਦਿਆਂ ਦੇ ਨਾਂ ’ਤੇ ਡਾਇਗਨੋਸਟਿਕ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ ਗਿਆ, ਜਿਸ ਵਿੱਚ ਮਰੀਜ਼ਾਂ ਨੂੰ ਐੱਮਆਰਆਈ ਅਤੇ ਸੀਟੀ ਸਕੈਨ ਦੀ ਮੁਫ਼ਤ ਸਹੂਲਤ ਦਿੱਤੀ ਜਾਵੇਗੀ।
ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਬਲਦੇਵ ਸਿੰਘ ਨੇ ਸ਼ਮੂਲੀਅਤ ਕੀਤੀ। ਇਹ ਸਮਾਗਮ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਬਾਵਾ ਵੱਲੋਂ ਕਰਵਾਇਆ ਗਿਆ ਸੀ। ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ। ਉਨ੍ਹਾਂ ਸੰਗਤ ਨੂੰ ਸਿੱਖ ਸਿਧਾਂਤਾਂ, ਇਤਿਹਾਸ ਅਤੇ ਰਹਿਤ ਮਰਿਆਦਾ ਦੀ ਪਾਲਣਾ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਧਾਰਮਿਕ ਇਤਿਹਾਸ ਵਿੱਚ ਨਿਵੇਕਲੀਆਂ ਪੈੜਾਂ ਸਿਰਜ ਕੇ ਸਿੱਖ ਕੌਮ ਦਾ ਨਾਂ ਪੂਰੀ ਦੁਨੀਆ ਵਿੱਚ ਰੋਸ਼ਨ ਕੀਤਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾ ਸਿਰਫ ਸਿੱਖ ਕੌਮ, ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਤਿਹਾਸ ਦੇ ਇਸ ਮਾਣ-ਮੱਤੇ ਪੰਨੇ ਨੂੰ ਯਾਦ ਰੱਖਦਿਆਂ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਕੰਮ ਕਰਨ। ਉਨ੍ਹਾਂ ਮੁੰਬਈ ਵਿੱਚ ਗੁਰਮਤਿ ਸਮਾਗਮ ਕਰਵਾਉਣ ਲਈ ਗੁਰੂ ਨਾਨਕ ਖਾਲਸਾ ਕਾਲਜ ਦੇ ਚੇਅਰਮੈਨ ਗੁਰਿੰਦਰ ਸਿੰਘ ਬਾਵਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਭਾਈ ਪਿੰਦਰਪਾਲ ਸਿੰਘ ਨੇ ਗੁਰਮਤਿ ਦੀ ਰੋਸ਼ਨੀ ਵਿੱਚ ਸੰਬੋਧਨ ਕੀਤਾ। ਇਸ ਮੌਕੇ ਮਰੀਜ਼ਾਂ ਨੂੰ ਮੁਫ਼ਤ ਐੱਮਆਰਆਈ ਅਤੇ ਸੀਟੀ ਸਕੈਨ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸਾਹਿਬਜ਼ਾਦਿਆਂ ਦੇ ਨਾਂ ’ਤੇ ਡਾਇਗਨੌਸਟਿਕ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ ਗਿਆ।
ਸਮਾਗਮ ਵਿੱਚ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਹਰਭਜਨ ਸਿੰਘ ਮਸਾਣਾ, ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਭਾਈ ਰਾਜਿੰਦਰ ਸਿੰਘ ਮਹਿਤਾ ਸਣੇ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ, ਗਿਆਨੀ ਗੁਰਸਾਹਿਬ ਸਿੰਘ, ਗੁਰਿੰਦਰ ਸਿੰਘ ਬਾਵਾ, ਯੂਨਾਈਟਿੰਡ ਸਿੰਘ ਸਭਾ ਫਾਊਂਡੇਸ਼ਨ ਦੇ ਪ੍ਰਧਾਨ ਰਾਮ ਸਿੰਘ ਰਾਠੌਰ, ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ ਤੇ ਕਿਰਨਜੋਤ ਕੌਰ, ਫੈਡਰੇਸ਼ਨ ਤੋਂ ਅਮਰਬੀਰ ਸਿੰਘ ਢੋਟ ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਝਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

Advertisement

ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਨੇ ਗੁਰੂ ਹਰਿਕ੍ਰਿਸ਼ਨ ਭਵਨ ਦਾ ਜਾਇਜ਼ਾ ਲਿਆ

ਅੰਮ੍ਰਿਤਸਰ (ਟਨਸ): ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਵਧੀਕ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਅਤੇ ਹੋਰਨਾਂ ਸਾਥੀਆਂ ਦੇ ਵਫ਼ਦ ਨੇ ਅੱਜ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਮੁੰਬਈ ਵਿੱਚ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਭਵਨ ਦੇ ਪ੍ਰਬੰਧਨ ਦਾ ਜਾਇਜ਼ਾ ਲਿਆ। ਇੱਥੇ ਲੋਕਲ ਕਮੇਟੀ ਦੇ ਪ੍ਰਧਾਨ ਗੁਰਵਿੰਦਰ ਸਿੰਘ ਬਾਵਾ ਨੇ ਵਫ਼ਦ ਦਾ ਸਵਾਗਤ ਕੀਤਾ। ਭਵਨ ਵਿੱਚ ਹੋਈ ਮੀਟਿੰਗ ਦੌਰਾਨ ਸ੍ਰੀ ਬਾਵਾ ਨੇ ਦੱਸਿਆ ਕਿ ਭਵਨ ਵਿੱਚ ਕੀਰਤਨ ਕਲਾਸਾਂ, ਗੁਰਮਤਿ ਸਮਾਗਮ ਤੇ ਹੋਰ ਧਾਰਮਿਕ ਗਤੀਵਿਧੀਆਂ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਭਵਨ ਦੇ ਪ੍ਰਬੰਧ ਸਬੰਧੀ ਸਮੱਸਿਆਵਾਂ ਵੀ ਦੱਸੀਆਂ।

Advertisement
Advertisement