ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਮਾਪਤ

08:52 AM Oct 23, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਅਕਤੂਬਰ
ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਵਿਖੇ ਮਨਾਇਆ ਗਿਆ। ਤਿੰਨੇ ਦਿਨ ਰਾਤਰੀ ਦੀਵਾਨਾਂ ਵਿੱਚ ਜਥੇਦਾਰ ਕਸ਼ਮੀਰਾ ਸਿੰਘ ਅਲੌਹਰਾਂ ਸਾਹਿਬ ਅਤੇ ਬਾਬਾ ਬਲਜੀਤ ਸਿੰਘ ਫੱਕਰ ਦੇ ਜਥੇ ਵੱਲੋਂ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ ਗਈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਗਿਆ। ਪੰਜ ਪਿਆਰੇ ਸਾਹਿਬਾਨ ਅਲਹੋਰਾਂ ਸਾਹਿਬ ਦੇ ਜਥੇ ਵੱਲੋਂ ਆਏ ਜਿਸ ਵਿੱਚ 17 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ। ਸਟੇਜ ਸਕੱਤਰ ਦੀ ਸੇਵਾ ਕੁਲਵੰਤ ਸਿੰਘ ਕਲਕੱਤਾ ਵੱਲੋਂ ਬਾਖੂਬੀ ਨਿਭਾਈ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਿੱਕਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਕਰਵਾਏ ਗਏ ਹਨ ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਰਣਜੀਤ ਸਿੰਘ ਗੋਲਡੀ, ਰਵਿੰਦਰ ਸਿੰਘ ਜੌਹਲ, ਜਗਜੀਤ ਸਿੰਘ ਸਰੋਏ, ਚਰਨਜੀਤ ਸਿੰਘ ਗੋਸ਼ਾ, ਹਰਪ੍ਰੀਤ ਸਿੰਘ ਸੈਣੀ, ਮਨਜੀਤ ਸਿੰਘ ਕਾਲਾ, ਜਸਵੀਰ ਸਿੰਘ ਜੱਗਾ, ਰੋਹੀਰਾਮ ਸਿੰਘ ਖਜਾਨਚੀ, ਗੁਰਬਖਸ਼ ਸਿੰਘ, ਬਹਾਦਰ ਸਿੰਘ ਸੈਣੀ, ਅੰਮ੍ਰਿਤਪਾਲ ਸਿੰਘ ਸੈਣੀ, ਹਰਬੰਸ ਸਿੰਘ ਕੁਮਾਰ ਹਾਜ਼ਰ ਸਨ।

Advertisement

Advertisement