ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 2 ਤੋਂ

08:01 AM Nov 28, 2024 IST
ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਤੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ।

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 27 ਨਵੰਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਜਨਮ ਦਿਹਾੜਾ 3 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ 2 ਅਤੇ 3 ਦਸੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਪ੍ਰਚਾਰਕ ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਹੋਰ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਪ੍ਰਬੰਧਕਾਂ ਨੇ ਦੱਸਿਆ ਕਿ 2 ਅਤੇ 3 ਦਸੰਬਰ ਨੂੰ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪਰੇਸ਼ਨ ਕੈਂਪ ਲਗਾਇਆ ਜਾਵੇਗਾ। ਤਿੰਨ ਦਸੰਬਰ ਨੂੰ ਖੂਨਦਾਨ ਕੈਂਪ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਲਗਾਇਆ ਜਾਵੇਗਾ। ਰਾਤ ਵੇਲੇ ਆਤਿਸ਼ਬਾਜ਼ੀ ਕੀਤੀ ਜਾਵੇਗੀ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Advertisement

Advertisement