ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

10:43 AM Sep 11, 2024 IST
ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਰਾਗੀ ਜਥਾ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਸਤੰਬਰ
ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਜਸਵਿੰਦਰ ਸਿੰਘ ਪ੍ਰਿੰਸ, ਹਰਪ੍ਰੀਤ ਸਿੰਘ ਪ੍ਰੀਤ, ਹਰਿੰਦਰਵੀਰ ਸਿੰਘ, ਜਗਤਾਰ ਸਿੰਘ, ਰਾਜਵਿੰਦਰ ਸਿੰਘ ਲੱਕੀ, ਦਲਵੀਰ ਸਿੰਘ ਬਾਬਾ ਅਤੇ ਕੁਲਵੀਰ ਸਿੰਘ ਦੀ ਦੇਖ ਰੇਖ ਹੇਠ ਹੋਏ ਸਮਾਗਮ ਦੇ ਤੀਜੇ ਦਿਨ ਦੀ ਰਾਤ ਦੀਵਾਨ ਸਜਾਏ ਗਏ। ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸੰਗਤਾਂ ਨੂੰ ਜੀ ਆਇਆਂ ਨੂੰ ਆਖਿਆ ਜਦੋਂ ਕਿ ਭਾਈ ਮਨਦੀਪ ਸਿੰਘ ਮੁਰੀਦ ਨੇ ਸਟੇਜ ਸੰਚਾਲਨ ਕੀਤਾ। ਇਸ ਦੌਰਾਨ ਲੁਧਿਆਣੇ ਤੋਂ ਪਹੁੰਚੇ ਭਾਈ ਗੁਰਸ਼ਰਨ ਸਿੰਘ ਨੇ ਸੰਗਤਾਂ ਨੂੰ ਨਾਮ ਸਿਮਰਨ ਨਾਲ ਜੋੜਿਆ। ਇਸ ਤੋਂ ਪਹਿਲੇ ਦਿਨ ਰਾਤ ਦੇ ਦੀਵਾਨ ਦੌਰਾਨ ਸੁਰਿੰਦਰ ਸਿੰਘ ਮਿੱਠੇ ਟਿਵਾਣੇ ਵਾਲੇ ਅਤੇ ਦੂਜੇ ਦਿਨ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੋਹਾੜਕਾ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਰਾਗੀ ਭਾਈ ਗੁਰਧਿਆਨ ਸਿੰਘ ਤੇ ਭਾਈ ਸੁਰਿੰਦਰ ਪਾਲ ਸਿੰਘ ਸਿਦਕੀ ਨੇ ਰਸਭਿੰਨਾ ਕੀਰਤਨ ਕੀਤਾ। ਇਸ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Advertisement

Advertisement