For the best experience, open
https://m.punjabitribuneonline.com
on your mobile browser.
Advertisement

ਨਾਨਕਸ਼ਾਹੀ ਸੰਮਤ ਦੀ ਆਰੰਭਤਾ ਨੂੰ ਸਮਰਪਿਤ ਗੁਰਮਤਿ ਸਮਾਗਮ

08:07 AM Mar 15, 2024 IST
ਨਾਨਕਸ਼ਾਹੀ ਸੰਮਤ ਦੀ ਆਰੰਭਤਾ ਨੂੰ ਸਮਰਪਿਤ ਗੁਰਮਤਿ ਸਮਾਗਮ
ਸਮਾਗਮ ਦੌਰਾਨ ਅਰਦਾਸ ਕਰਦੇ ਹੋਏ ਜਵੱਦੀ ਟਕਸਾਲ ਦੇ ਮੁਖੀ ਬਾਬਾ ਅਮੀਰ ਸਿੰਘ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਮਾਰਚ
ਗੁਰੂਘਰਾਂ ਵਿੱਚ ਨਾਨਕਸ਼ਾਹੀ ਸੰਮਤ 556 ਦੀ ਆਰੰਭਤਾ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਏ ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸਜਾਏ ਵਿਸ਼ੇਸ਼ ਦੀਵਾਨ ਵਿੱਚ ਬਾਬਾ ਅਮੀਰ ਸਿੰਘ ਨੇ ਟਕਸਾਲ ਦੇ ਵਿਦਿਆਰਥੀਆਂ ਸਮੇਤ ਗੁਰਬਾਣੀ ਸ਼ਬਦ ਗਾਇਨ ਕੀਤਾ। ਉਨ੍ਹਾਂ ਸੰਗਤ ਨੂੰ ਨਵੇਂ ਸੰਮਤ ਵਰ੍ਹੇ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਕੌਮੀ ਮਾਣ-ਮੱਤੀਆਂ ਪ੍ਰੰਪਰਾਵਾਂ ਪ੍ਰਤੀ ਜਾਗਰੂਕ ਰਹਿਣ ਲਈ ਜ਼ੋਰ ਦਿੰਦਿਆਂ ਸਰਬੱਤ ਦੇ ਭਲੇ ਅਤੇ ਚੜਦੀਕਲਾ ਲਈ ਅਰਦਾਸ ਵੀ ਕੀਤੀ।
ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਵਿਸ਼ੇਸ਼ ਨਾਮ ਅਭਿਆਸ ਕੀਰਤਨ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਜਸਪ੍ਰੀਤ ਸਿੰਘ ਗੋਨਿਆਣਾ ਮੰਡੀ ਭਾਈ ਗੁਰਮਿੰਦਰ ਪਾਲ ਸਿੰਘ ਲਾਲ ਵੀਰ ਜੀ, ਭਾਈ ਸੁਖਪ੍ਰੀਤ ਸਿੰਘ ਅੰਮ੍ਰਿਤਸਰ ਅਤੇ ਹਜ਼ੂਰੀ ਕੀਰਤਨੀਏ ਭਾਈ ਗੁਰਸਿਮਰਨਜੀਤ ਸਿੰਘ ਨੇ ਗੁਰਬਾਣੀ ਕੀਰਤਨ। ਕਥਾਵਾਚਕ ਗਿਆਨੀ ਬਚਿੱਤਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕੀਰਤਨੀ ਜੱਥਿਆਂ ਨੂੰ ਸਿਰਪਾਉ ਦੀ ਬਖਸ਼ਿਸ਼ ਭੇਟ ਕੀਤੀ। ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਵਿੱਖੇ ਹੋਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਬੀਬੀ ਸਹਿਜ ਕੌਰ ਤੇ ਭਾਈ ਮਨਦੀਪ ਸਿੰਘ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ। ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਜੱਥੇਦਾਰ ਹੀਰਾ ਸਿੰਘ ਗਾਬੜੀਆ, ਤੇਜਿੰਦਰ ਸਿੰਘ ਡੰਗ, ਸਤਪਾਲ ਸਿੰਘ ਪਾਲ, ਜਤਿੰਦਰ ਪਾਲ ਸਿੰਘ ਸਲੂਜਾ, ਬਲਜੀਤ ਸਿੰਘ ਦੁਖੀਆ ਨੇ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕਰਦਿਆਂ ਸੰਗਤ ਦਾ ਧੰਨਵਾਦ ਕੀਤਾ।

Advertisement

Advertisement
Advertisement
Author Image

joginder kumar

View all posts

Advertisement