ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਕਮੇਟੀ ਵੱਲੋਂ 1955 ਦੇ ਹਮਲੇ ਦੀ ਯਾਦ ’ਚ ਗੁਰਮਤਿ ਸਮਾਗਮ

07:03 AM Jul 05, 2024 IST
ਆਵਾਜ਼-ਏ-ਕੌਮ ਜਥੇਬੰਦੀ ਵਲੋਂ 1955 ਦੇ ਸਾਕੇ ਦੀ ਯਾਦ ਵਿਚ ਲਾਈ ਗਈ ਤਸਵੀਰਾਂ ਦੀ ਪ੍ਰਦਰਸ਼ਨੀ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਜੁਲਾਈ
ਪੰਜਾਬੀ ਸੂਬਾ ਮੋਰਚੇ ਦੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ। ਇਸ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਸੰਗਤ ਨੂੰ ਸੰਬੋਧਨ ਕਰਦਿਆਂ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਕਿਹਾ ਕਿ ਸਮੇਂ-ਸਮੇਂ ਦੇ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ’ਤੇ ਹਮਲੇ ਕਰ ਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਹਨ। ਪੰਜਾਬੀ ਸੂਬਾ ਮੋਰਚੇ ਦੌਰਾਨ ਵੀ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਲਈ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਸੀ, ਜੋ ਸਰਕਾਰ ਦੀ ਧੱਕੇਸ਼ਾਹੀ ਦਾ ਪ੍ਰਤੱਖ ਪ੍ਰਗਟਾਵਾ ਸੀ। ਉਨ੍ਹਾਂ ਕਿਹਾ ਕਿ ਆਪਣੇ ਗੁਰਧਾਮਾਂ ਦੀ ਰਾਖੀ ਲਈ ਸ਼ਹਾਦਤਾਂ ਦੇਣ ਵਾਲੇ ਕੌਮੀ ਯੋਧਿਆਂ ਨੂੰ ਕੌਮ ਹਮੇਸ਼ਾ ਯਾਦ ਰੱਖਦੀ ਹੈ। ਇਸ ਦੌਰਾਨ ਸਜਾਏ ਗਏ ਧਾਰਮਿਕ ਦੀਵਾਨ ਸਮੇਂ ਢਾਡੀ ਜਥਿਆਂ ਨੇ ਵੀ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੁੱਖ ਲੇਖਾਕਾਰ ਮਿਲਖਾ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਜਗਤਾਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਯੁਵਰਾਜ ਸਿੰਘ, ਮੀਤ ਮੈਨੇਜਰ ਲਾਲ ਸਿੰਘ, ਪ੍ਰਚਾਰਕ ਭਾਈ ਖਜਾਨ ਸਿੰਘ ਅਤੇ ਸੰਗਤਾਂ ਮੌਜੂਦ ਸਨ।
4 ਜੁਲਾਈ 1955 ਦੇ ਸਾਕੇ ਦੀ ਯਾਦ ਵਿਚ ਆਵਾਜ਼-ਏ-ਕੌਮ ਜੱਥੇਬੰਦੀ ਵਲੋਂ ਆਪਣੇ ਤੌਰ ’ਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਅਤੇ ਇਸ ਸਬੰਧੀ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਲਾਈ। ਜੱਥੇਬੰਦੀਆਂ ਦੇ ਆਗੂਆਂ ਮਨਜੀਤ ਸਿੰਘ, ਨੋਬਲਜੀਤ ਸਿੰਘ ਬੁੱਲ੍ਹੋਵਾਲ, ਹਰਜਿੰਦਰ ਸਿੰਘ ਨਿਹੰਗ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ 4 ਜੁਲਾਈ 1955 ਦੇ ਸਾਕੇ ਨੂੰ ਹਰ ਸਿੱਖ ਅਤੇ ਪੰਜਾਬੀ ਦੀਆਂ ਯਾਦਾਂ ਵਿੱਚ ਤਰੋ-ਤਾਜ਼ਾ ਕਰਨ ਲਈ ਇਹ ਉਪਰਾਲਾ ਕੀਤਾ ਗਿਆ ਹੈ। ਇਹ ਸਾਕਾ ਅਕਾਲੀ ਦਲ ਅਤੇ ਐਸਜੀਪੀਸੀ ਵੱਲੋਂ ਵੱਡੇ ਪੱਧਰ ‘ਤੇ ਮਨਾਇਆ ਜਾਣਾ ਚਾਹੀਦਾ ਸੀ ਪਰ ਇਨ੍ਹਾਂ ਪੰਜਾਬ ਅਤੇ ਪੰਥ ਦੇ ਮੁੱਦਿਆਂ ’ਤੇ ਸੰਘਰਸ਼ ਕਰਨਾ ਛੱਡ ਦਿੱਤਾ ਹੈ। ਸਮਾਗਮ ਉਪਰੰਤ ਜੱਥੇਬੰਦੀ ਵੱਲੋਂ ਇੱਕ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਉਸ ਸਮੇਂ ਹੋਏ ਜਬਰ ਅਤੇ ਜ਼ੁਲਮ ਦੀਆਂ ਤਸਵੀਰਾਂ ਲਗਾਈਆਂ ਗਈਆਂ।

Advertisement

Advertisement
Advertisement