ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ
06:48 AM Nov 13, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਭਗਤ ਨਾਮਦੇਵ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਸੰਗਤ ਨਾਲ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸਾਂਝ ਪਾਈ।
ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਉਨ੍ਹਾਂ ਸੰਗਤ ਨੂੰ ਭਗਤ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ, ਗੁਰਮੀਤ ਸਿੰਘ ਬੂਹ, ਵਧੀਕ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰਾ, ਗੁਰਪ੍ਰੀਤ ਸਿੰਘ ਰੋਡੇ ਤੇ ਸੁਪਰਡੈਂਟ ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।
Advertisement
Advertisement
Advertisement