For the best experience, open
https://m.punjabitribuneonline.com
on your mobile browser.
Advertisement

ਮੋਰਚਾ ਗੁਰੂ ਕਾ ਬਾਗ਼ ਦੀ ਵਰ੍ਹੇਗੰਢ ਮੌਕੇ ਗੁਰਮਤਿ ਸਮਾਗਮ

10:45 AM Aug 11, 2024 IST
ਮੋਰਚਾ ਗੁਰੂ ਕਾ ਬਾਗ਼ ਦੀ ਵਰ੍ਹੇਗੰਢ ਮੌਕੇ ਗੁਰਮਤਿ ਸਮਾਗਮ
ਸਮਾਗਮ ਦੌਰਾਨ ਗਿਆਨੀ ਬਲਵਿੰਦਰ ਸਿੰਘ ਨੂੰ ਸਨਮਾਨਦੇ ਹੋਏ ਮੋਹਤਬਰ। -ਫੋਟੋ: ਮਿੰਟੂ
Advertisement

ਪੱਤਰ ਪ੍ਰੇਰਕ
ਚੇਤਨਪੁਰਾ, 10 ਅਗਸਤ
ਗੁਰਦੁਆਰਾ ਗੁਰੂ ਕਾ ਬਾਗ਼ (ਘੁੱਕੇਵਾਲੀ) ਵਿੱਚ ਗੁਰੂ ਰਾਮਦਾਸ ਦੇ 450 ਸਾਲਾ ਗੁਰਗੱਦੀ ਦਿਵਸ, ਗੁਰੂ ਅਮਰਦਾਸ ਦੀ 450 ਸਾਲਾ ਜੋਤੀ ਜੋਤ ਸ਼ਤਾਬਦੀ ਅਤੇ ਮੋਰਚਾ ਗੁਰੂ ਕਾ ਬਾਗ ਦੀ 102ਵੀਂ ਵਰ੍ਹੇਗੰਢ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਢਾਡੀ ਭਾਈ ਰੁਪਿੰਦਰ ਸਿੰਘ ਮੱਧੂਛਾਗਾ, ਕਵੀਸ਼ਰ ਭਾਈ ਰਣਜੋਧ ਸਿੰਘ, ਪ੍ਰਚਾਰਕ ਭਾਈ ਗੁਰਰਾਜ ਸਿੰਘ ਧਰਮ ਪ੍ਰਚਾਰ ਕਮੇਟੀ, ਹਜ਼ੂਰੀ ਰਾਗੀ ਭਾਈ ਅੰਗਰੇਜ਼ ਸਿੰਘ, ਢਾਡੀ ਭਾਈ ਗੁਰਭੇਜ ਸਿੰਘ ਚਵਿੰਡਾ, ਕਵੀਸ਼ਰ ਭਾਈ ਗੁਰਸਾਹਿਬ ਸਿੰਘ ਅਤੇ ਪ੍ਰਚਾਰਕ ਭਾਈ ਗੁਰਵਿੰਦਰ ਸਿੰਘ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮਾ. ਅਮਰੀਕ ਸਿੰਘ ਵਿਛੋਆ ਨੇ ਨੌਜਵਾਨ ਪੀੜ੍ਹੀ ਨੂੰ ਮੋਰਚਾ ਗੁਰੂ ਕਾ ਬਾਗ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਦੀ ਅਪੀਲ ਕੀਤੀ। ਇਸ ਦੌਰਾਨ ਬੱਚਿਆਂ ਦੇ ਗੁਰਬਾਣੀ ਕੰਠ, ਕੀਰਤਨ, ਕਵੀਸ਼ਰੀ ਤੇ ਦਸਤਾਰ ਮੁਕਾਬਲਿਆਂ ਤੋਂ ਇਲਾਵਾ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ ਜਦਕਿ ਪ੍ਰਬੰਧਕਾਂ ਵੱਲੋਂ ਮੋਰਚੇ ’ਚ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।

Advertisement
Advertisement
Author Image

Advertisement