ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਸਿੰਘ ਸਭਾ ਵਿੱਚ ਗੁਰਮਤਿ ਸੰਗੀਤ ਵਰਕਸ਼ਾਪ ਸਮਾਪਤ

10:32 AM Nov 06, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 5 ਨਵੰਬਰ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿੱਚ ਕਰਵਾਈ ਦੋ ਰੋਜ਼ਾ ਗੁਰਮਤਿ ਸੰਗੀਤ ਵਰਕਸ਼ਾਪ ਅੱਜ ਸਮਾਪਤ ਹੋ ਗਈ। ਇਸ ਵਰਕਸ਼ਾਪ ਵਿੱਚ ਲਗਪਗ 96 ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ’ਤੇ ਆਧਾਰਿਤ ਗੁਰਬਾਣੀ ਕੀਰਤਨ ਦੀਆਂ ਬਰੀਕੀਆਂ ਬਾਰੇ ਜਾਣਕਾਰੀ ਹਾਸਲ ਕੀਤੀ।
ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਚੀਫ ਆਰਗੇਨਾਈਜ਼ਰ ਅਜਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪ੍ਰਿੰਸੀਪਲ ਸੁਖਵੰਤ ਸਿੰਘ ਅਤੇ ਪ੍ਰਿੰਸੀਪਲ ਜਸਪਾਲ ਸਿੰਘ ਜਵੱਦੀ ਕਲਾਂ ਤੋਂ ਇਲਾਵਾ ਤਬਲਾਵਾਦਕ ਭਾਈ ਅਨਿਕਬਰ ਸਿੰਘ, ਭਾਈ ਇਕਜੋਤ ਸਿੰਘ, ਭਾਈ ਬਿਕਰਮਜੀਤ ਸਿੰਘ ਅਤੇ ਤਨਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਤਬਲਾ ਵਾਦਨ ਅਤੇ ਤੰਤੀ ਸਾਜ਼ਾਂ ਨੂੰ ਵਜਾਉਣ ਸਬੰਧੀ ਵੱਡਮੁਲੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਸਾਜ਼ਾਂ ਦਾ ਲਗਾਤਾਰ ਅਭਿਆਸ ਕਰਨਾ ਚਾਹੀਦਾ ਹੈ। ਸ਼ਾਮ ਦੇ ਸਮਾਗਮ ਵਿੱਚ ਭਾਈ ਜੋਧ ਸਿੰਘ ਅਤੇ ਭਾਈ ਸਤਵੰਤ ਸਿੰਘ ਨੇ ਰਾਗਾਂ ’ਤੇ ਆਧਾਰਿਤ ਕੀਰਤਨ ਸੁਣਾ ਕੇ ਨਿਹਾਲ ਕੀਤਾ ਅਤੇ ਸੰਗੀਤ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ। ਇਸ ਮੌਕੇ ਮੌਜੂਦ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਿਪਟੀ ਚੀਫ ਹਰਿੰਦਰਪਾਲ ਸਿੰਘ, ਸਟੇਟ ਸਕੱਤਰ ਗੁਰਮੀਤ ਕੌਰ, ਯਮੁਨਾਨਗਰ ਤੋਂ ਗੁਰਿੰਦਰ ਸਿੰਘ, ਕੁਰੂਕਸ਼ੇਤਰ ਤੋਂ ਜਸਬੀਰ ਸਿੰਘ ਅਤੇ ਅੰਬਾਲਾ ਤੋਂ ਦਵਿੰਦਰ ਸਿੰਘ ਨੇ ਸਾਰੇ ਵਿਦਵਾਨਾਂ ਦਾ ਧੰਨਵਾਦ ਕੀਤਾ।

Advertisement

Advertisement