ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਮਤਿ ਸਮਰ ਕੈਂਪ ਯਾਦਗਾਰੀ ਹੋ ਨਿੱਬੜਿਆ

07:51 AM Jun 20, 2024 IST
ਗੁਰਮਤਿ ਕੈਂਪ ਦੌਰਾਨ ਬੱਚਿਆਂ ਨਾਲ ਸਟੱਡੀ ਸਰਕਲ ਦੇ ਨੁਮਾਇੰਦੇ।

ਖੇਤਰੀ ਪ੍ਰਤੀਨਿਧ
ਸੰਗਰੂਰ, 19 ਜੂਨ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ-ਬਰਨਾਲਾ-ਮਾਲੇਰਕੋਟਲਾ ਜ਼ੋਨ ਵੱਲੋਂ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸੱਤ ਰੋਜ਼ਾ ਗਿਆਨ ਅੰਜਨ ਗੁਰਮਤਿ ਸਮਰ ਕੈਂਪ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਲਗਾਇਆ ਗਿਆ। ਸੰਸਥਾ ਦੇ ਆਗੂ ਸੁਰਿੰਦਰ ਪਾਲ ਸਿੰਘ ਸਿਦਕੀ, ਜਸਵਿੰਦਰ ਸਿੰਘ, ਪ੍ਰੋ. ਨਰਿੰਦਰ ਸਿੰਘ, ਗੁਲਜ਼ਾਰ ਸਿੰਘ, ਰਾਜਵਿੰਦਰ ਸਿੰਘ ਲੱਕੀ, ਗੁਰਲੀਨ ਕੈਂਪ ਕੋਆਰਡੀਨੇਟਰ ਤੇ ਹਰਵਿੰਦਰ ਕੌਰ ਦੀ ਦੇਖ-ਰੇਖ ਹੇਠ ਲਗਵਾਏ ਇਸ ਕੈਂਪ ਦੇ ਸਮਾਪਤੀ ਸਮਾਗਮ ਦੀ ਆਰੰਭਤਾ ਬੱਚਿਆਂ ਨੇ ਮੂਲ ਮੰਤਰ ਦੇ ਜਾਪ ਨਾਲ ਕੀਤੀ। ਉਪਰੰਤ ਹਰਜਸਦੀਪ ਸਿੰਘ ਦੇ ਸਟੇਜ ਸੰਚਾਲਨ ਅਧੀਨ ਬੱਚਿਆਂ ਅਤੇ ਹਾਈ ਕਲਾਸਾਂ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਦੀ ਪੇਸ਼ਕਾਰੀ ਦੌਰਾਨ ਕਾਵਿ ਰੰਗ ਬਿਖੇਰੇ। ਵਿਦਾਇਗੀ ਸਮਾਗਮ ਵਿੱਚ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਅਤੇ ਜੋਗਾ ਸਿੰਘ ਫੱਗੂਵਾਲਾ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਗਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਹਰਿਗੋਬਿੰਦਪੁਰਾ, ਨਾਜਰ ਸਿੰਘ ਭਲਵਾਨ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਗੁਰਲੀਨ ਕੌਰ ਨੇ ਸਵਾਗਤੀ ਸ਼ਬਦ ਕਹੇ ਅਤੇ ਕੈਂਪ ਦੀ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਬਾਬਾ ਪਿਆਰਾ ਸਿੰਘ ਵੱਲੋਂ ਬੱਚਿਆਂ ਨੂੰ ਗੁਰਬਾਣੀ ਸੰਥਿਆ, ਸੁਰਿੰਦਰ ਪਾਲ ਸਿੰਘ ਸਿਦਕੀ ਨੇ ਅਰਦਾਸ ’ਤੇ ਆਧਾਰਿਤ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

Advertisement