ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਰਮੇ ਦੀ ਫ਼ਸਲ ਦਾ ਨਿਰੀਖਣ

07:26 AM Jul 27, 2024 IST
featuredImage featuredImage
ਪਿੰਡ ਭਾਗਸਰ ’ਚ ਨਰਮੇ ਦੀ ਫ਼ਸਲ ਦਾ ਨਿਰੀਖਣ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ ਤੇ ਹੋਰ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 26 ਜੁਲਾਈ
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ ਨਰਮੇ ਦੀ ਫਸਲ ’ਤੇ ਹੋ ਰਹੇ ਕੀਟਾਂ ਦੇ ਹਮਲਿਆਂ ਦਾ ਨਿਰੀਖਣ ਕੀਤਾ ਅਤੇ ਕਿਸਾਨਾਂ ਨਾਲ ਖੇਤਾਂ ’ਚ ਮੁਲਾਕਾਤ ਕੀਤੀ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਰਮੇ ਦੀ ਫ਼ਸਲ ਨੂੰ ਕੀਟਾਂ ਤੋਂ ਬਚਾਉਣ ਲਈ ਪੂਰੀ ਚੌਕਸੀ ਰੱਖਣ। ਉਨ੍ਹਾਂ ਅਧਿਕਾਰੀਆਂ ਨੂੰ ਲਗਾਤਾਰ ਖੇਤਾਂ ਦਾ ਨਿਰੀਖਣ ਕਰਨ ਦੇ ਹੁਕਮ ਵੀ ਦਿੱਤੇ। ਸ੍ਰੀ ਖੁੱਡੀਆਂ ਨੇ ਅੱਜ ਪਿੰਡ ਭਾਗਸਰ, ਲੱਖੇਵਾਲੀ ਤੇ ਸੰਮੇਵਾਲੀ ਵਿਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ। ਉਨ੍ਹਾਂ ਮਹਿਕਮੇ ਦੇ ਅਫ਼ਸਰਾਂ ਨੂੰ ਕਿਹਾ ਕਿ ਉਹ ਪਿੰਡ-ਪਿੰਡ ਕਿਸਾਨ ਕੈਂਪ ਲਾ ਕੇ ਕਿਸਾਨਾਂ ਨੂੰ ਨਰਮੇ ਦੀ ਫਸਲ ਸਬੰਧੀ ਸਾਰੀ ਤਕਨੀਕੀ ਜਾਣਕਾਰੀ ਦੇਣ। ਉਨ੍ਹਾਂ ਵਿਭਾਗ ਦੀਆਂ ਟੀਮਾਂ ਨੂੰ ਕੀੜੇਮਾਰ ਜ਼ਹਿਰਾਂ, ਉੱਲੀ ਨਾਸ਼ਕ ਦਵਾਈਆਂ ਅਤੇ ਖਾਦਾਂ ਦੀ ਗੁਣਵਤਾ ਨੂੰ ਯਕੀਨੀ ਬਣਾਉਣ ਲਈ ਵੀ ਸਖ਼ਤ ਤਾੜਨਾ ਕੀਤੀ। ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਦੀ ਬਹਾਲੀ ਲਈ ਵਿਭਾਗ ਨੇ ਬਿਜਾਈ ਤੋਂ ਪਹਿਲਾਂ ਨਰਮੇ ਦੀਆਂ ਪਿੱਛਲੇ ਸਾਲ ਦੀਆਂ ਛਟੀਆਂ ਦੇ ਨਿਪਟਾਰੇ, ਨਦੀਨ ਮਾਰੋ ਮੁਹਿੰਮ ਅਤੇ ਨਰਮੇ ਦੀਆਂ ਜਿਨਿੰਗ ਫੈਕਟਰੀਆਂ ਵਿਚ ਗੁਲਾਬੀ ਸੁੰਡੀ ਦੇ ਲਾਰਵੇ ਨੂੰ ਮਾਰਨ ਲਈ ਫੂਮੀਗੇਸ਼ਨ ਵਰਗੇ ਕਾਰਜ ਕੀਤੇ ਗਏ ਸਨ ਉਥੇ ਹੀ ਗੁਜਰਾਤ ਤੋਂ ਅਣਅਧਿਕਾਰਤ ਕਿਸਮਾਂ ਦੇ ਬੀਜ ਦੀ ਆਮਦ ਵੀ ਰੋਕੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਹਾਲੇ ਤੱਕ ਫਸਲ ਠੀਕ ਸਥਿਤੀ ਵਿਚ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਵਿਚ ਨਰਮੇ ਤੇ ਨੁਕਸਾਨ ਦੀ ਹੱਦ ਤੋਂ ਵੱਧ ਵਾਲਾ ਕੋਈ ਵੀ ਹਾਟ ਸਪਾਟ ਹਾਲੇ ਤੱਕ ਨਹੀਂ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਐਸਡੀਐਮ ਬਲਜੀਤ ਕੌਰ, ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਗੁਰਬਾਜ਼ ਸਿੰਘ ਵਨਵਾਲਾ, ਚੇਅਰਮੈਨ ਜਸ਼ਨ ਬਰਾੜ ਤੇ ਹੋਰ ਹਜ਼ਰ ਸਨ।

Advertisement

ਮਾਮਲਾ ਮੁੱਖ ਮੰਤਰੀ ਕੋਲ ਪੁੱਜਣ ਮਗਰੋਂ ਜਾਗੇ ਅਧਿਕਾਰੀ
ਮਾਨਸਾ (ਜੋਗਿੰਦਰ ਸਿੰਘ ਮਾਨ): ਮਾਲਵਾ ਖੇਤਰ ਵਿੱਚ ਨਰਮੇ ’ਤੇ ਚਿੱਟੀ ਮੱਖੀ ਦੇ ਹੋਏ ਹਮਲੇ ਦਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਰਬਾਰ ਪੁੱਜਣ ਤੋਂ ਬਾਅਦ ਬੇਸ਼ੱਕ ਖੇਤੀ ਵਿਭਾਗ ਦੇ ਅਧਿਕਾਰੀ ਖੇਤਾਂ ਵਿੱਚ ਜਾਣ ਲੱਗੇ ਹਨ ਪਰ ਅਜੇ ਤੱਕ ਮਹਿਕਮੇ ਕੋਲ ਕਿਸਾਨਾਂ ਦੀ ਫ਼ਸਲ ਨੂੰ ਬਚਾਉਣ ਲਈ ਕੋਈ ਸਬਸਿਡੀ ਵਾਲੀ ਦਵਾਈ ਨਹੀਂ ਪੁੱਜੀ ਹੈ। ਕਿਸਾਨ ਆਪਣੇ ਚਿੱਟੇ ਸੋਨੇ ਨੂੰ ਬਚਾਉਣ ਲਈ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ’ਤੇ ਜਾਣ ਲੱਗੇ ਹਨ ਅਤੇ ਉਥੋਂ ਮਹਿੰਗੀਆਂ ਸਪਰੇਆਂ ਖਰੀਦ ਕੇ ਧੜਾਧੜ ਛਿੜਕਾਅ ਕਰਨ ਲੱਗੇ ਹਨ। ਜ਼ਿਕਰਯੋਗ ਹੈ ਕਿ ਮਾਲਵਾ ਖੇਤਰ ਵਿੱਚ ਇਸ ਵਾਰ ਵੱਡੇ ਪੱਧਰ ’ਤੇ ਨਰਮੇ ਦੀ ਫ਼ਸਲ ਹੇਠਲਾ ਰਕਬਾ ਘਟ ਕੇ ਝੋਨੇ ਹੇਠ ਚਲਾ ਗਿਆ ਹੈ। ਪੰਜਾਬ ਸਰਕਾਰ ਦੀ ਇਸ ਹਦਾਇਤ ’ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਨਸਾ ਦੀ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਸਬੰਧੀ ਵੱਖ-ਵੱਖ ਪਿੰਡਾਂ ਵਿੱਚ ਨਰਮੇ ਦੀ ਫਸਲ ਦਾ ਸਰਵੇਖਣ ਕੀਤਾ ਗਿਆ। ਟੀਮ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ, ਸਹਾਇਕ ਕਪਾਹ ਵਿਸਥਾਰ ਅਫ਼ਸਰ ਡਾ. ਮਨੋਜ ਕੁਮਾਰ, ਜਸਲੀਨ ਕੌਰ ਧਾਲੀਵਾਲ, ਗੁਰਪ੍ਰੀਤ ਸਿੰਘ ਸ਼ਾਮਲ ਸਨ।

Advertisement
Advertisement