ਗੁਰਦੁਆਰਾ ਈਸਰਸਰ ਕਲਿਆਣ ਵਿਖੇ ਗੁਰਮਿਤ ਸਮਾਗਮ
ਪੱਤਰ ਪ੍ਰੇਰਕ
ਸੰਦੌੜ, 1 ਅਪਰੈਲ
ਗੁਰਦੁਆਰਾ ਈਸਰਸਰ ਪੁਲ ਕਲਿਆਣ ਵਿਖੇ ਮੁੱਖ ਸੇਵਾਦਾਰ ਬਾਬਾ ਵਿਸ਼ਾਖਾ ਸਿੰਘ ਦੀ ਅਗਵਾਈ ਹੇਠ ਪੰਜ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁਖੀ ਬਾਬਾ ਬਲਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਉਨ੍ਹਾਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦਾ ਉਪਦੇਸ਼ ਦਿੱਤਾ। ਸਮਾਗਮ ਦੌਰਾਨ ਸੰਤ ਈਸਰ ਸਿੰਘ ਜੀ ਮੈਮੋਰੀਅਲ ਹਸਪਤਾਲ ਰਾੜਾ ਸਾਹਿਬ ਦੇ ਸਹਿਯੋਗ ਨਾਲ ਅੱਖਾਂ ਦਾ ਚੈਕਅੱਪ, ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਵੀ ਲਗਾਇਆ ਗਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀਆਂ ਟੀਮਾਂ ਨੇ ਸੈਂਕੜੇ ਮਰੀਜ਼ਾਂ ਦਾ ਮੁਆਇਨਾ ਕੀਤਾ। ਸਮਾਗਮ ਦੌਰਾਨ ਸੁਆਮੀ ਸੰਕਰਾ ਨੰਦ ਭੂਰੀ ਵਾਲੇ, ਗਿਆਨੀ ਗਗਨਦੀਪ ਸਿੰਘ ਤਖਤ ਸ੍ਰੀ ਪਟਨਾ ਸਾਹਿਬ, ਬਾਬਾ ਧਰਮਪਾਲ ਸਿੰਘ ਧਮੋਟ ਵਾਲੇ, ਬਾਬਾ ਹਰਦੇਵ ਸਿੰਘ ਅਲਹੌਰਾਂ ਵਾਲੇ, ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ, ਭਾਈ ਮਨਵੀਰ ਸਿੰਘ ਰਾੜਾ ਸਾਹਿਬ, ਸੰਤ ਜਸਦੇਵ ਸਿੰਘ ਲੋਹਟਬੱਦੀ ਵਾਲੇ, ਭਾਈ ਨਾਜਰ ਸਿੰਘ ਭਲਵਾਨ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਸੁਆਮੀ ਜਗਦੇਵ ਮੁਨੀ, ਬਾਬਾ ਕੁਲਵਿੰਦਰ ਸਿੰਘ ਚੁਹਾਣੇ, ਸਮੇਤ ਵੱਡੀ ਗਿਣਤੀ ਸੰਤਾਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।