ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਪ੍ਰਤਾਪ ਟਿੱਕਾ ਤੇ ਸਰਚਾਂਦ ਖਿਆਲਾ ਸਲਾਹਕਾਰ ਨਿਯੁਕਤ

07:02 AM May 04, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 3 ਮਈ
ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਭਾਜਪਾ ਲੋਕ ਸਭਾ ਹਲਕੇ ਦੇ ਕੋ ਕਨਵੀਨਰ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਆਪਣਾ ਵਿਸ਼ੇਸ਼ ਸਲਾਹਕਾਰ ਅਤੇ ਭਾਜਪਾ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੂੰ ਆਪਣਾ ਨਿੱਜੀ ਸਲਾਹਕਾਰ ਤੇ ਮੀਡੀਆ ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਇਸ ਅਹਿਮ ਨਿਯੁਕਤੀਆਂ ਲਈ ਦੋਵਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਇਨ੍ਹਾਂ ਜ਼ਿੰਮੇਵਾਰੀਆਂ ਨੂੰ ਪਹਿਲਾਂ ਨਾਲੋਂ ਵੀ ਵੱਧ ਸੰਜੀਦਗੀ ਨਾਲ ਨਿਭਾਉਣਗੇ। ਗੁਰਪ੍ਰਤਾਪ ਸਿੰਘ ਟਿੱਕਾ ਅਜ਼ਾਦੀ ਘੁਲਾਟੀਏ ਭਾਈ ਬਾਬਾ ਮਹਾਰਾਜ ਸਿੰਘ ਦੇ ਪੰਜਵੀਂ ਪੀੜੀ ਦੇ ਵਾਰਿਸ ਹਨ। ਉਹ ਅਕਾਲੀ ਦਲ ਅਤੇ ਯੂਥ ਅਕਾਲੀ ਦਲ ’ਚ ਲੰਮਾ ਸਮਾਂ ਜ਼ਿਲ੍ਹਾ ਪ੍ਰਧਾਨ ਅਤੇ ਕੌਂਸਲਰ ਵੀ ਰਹੇ ਹਨ। ਪ੍ਰੋ. ਸਰਚਾਂਦ ਸਿੰਘ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੀਡੀਆ ਬੁਲਾਰੇ ਰਹੇ ਹਨ।

Advertisement

Advertisement
Advertisement