ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਮਲਕਪੁਰ ਕੰਬੋਆਂ ਤੋਂ ਗੁਰਪ੍ਰੀਤ ਕੌਰ ਸੰਧੂ ਬਣੀ ਸਰਪੰਚ

07:56 AM Oct 16, 2024 IST
ਪਿੰਡ ਮਲਕਪੁਰ ਕੰਬੋਆਂ ਤੋਂ ਸਰਪੰਚੀ ਦੀ ਚੋਣ ਜਿੱਤੇ ਗੁਰਪ੍ਰੀਤ ਕੌਰ ਨੂੰ ਜਿੱਤ ਦਾ ਸਰਟੀਫਿਕੇਟ ਦਿੰਦੇ ਹੋਏ ਚੋਣ ਅਧਿਕਾਰੀ।

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 15 ਅਕਤੂਬਰ
ਪੰਚਾਇਤਾਂ ਦੀਆਂ ਹੋਈਆਂ ਚੋਣਾਂ ਦੌਰਾਨ ਬਲਾਕ ਭੁਨਰਹੇੜੀ ਦੇ ਪਿੰਡ ਮਲਕਪੁਰ ਕੰਬੋਆਂ ਵਿੱਚ ਹੋਏ ਸਖਤ ਮੁਕਾਬਲੇ ਦੌਰਾਨ ਗੁਰਪ੍ਰੀਤ ਕੌਰ ਸੰਧੂ 35 ਵੋਟਾਂ ਨਾਲ ਕਰਮਜੀਤ ਕੌਰ ਨੂੰ ਹਰਾ ਕੇ ਸਰਪੰਚ ਦੀ ਚੋਣ ਜਿੱਤ ਗਏ ਹਨ। ਇਸ ਪਿੰਡ ਵਿੱਚ 350 ਦੇ ਕਰੀਬ ਵੋਟਾਂ ਸਨ। ਚੋਣ ਜਿੱਤਣ ਤੋਂ ਬਾਅਦ ਗਲਬਾਤ ਕਰਦਿਆਂ ਸਰਪੰਚ ਗੁਰਪ੍ਰੀਤ ਕੌਰ ਦੇ ਪਤੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਦਾ ਵੱਧ ਤੋਂ ਵੱਧ ਵਿਕਾਸ ਕਰਨਗੇ। ਪਿੰਡ ਵਿੱਚ ਜੋ ਵੀ ਵਿਕਾਸ ਦੇ ਕੰਮ ਹੋਣਗੇ ਉਹ ਕਰਵਾਉਣਗੇ। ਵਿਕਾਸ ਦੇ ਕੰਮਾਂ ਲਈ ਉਹ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਚੱਲਣਗੇ ਤੇ ਕਿਸੇ ਨਾਲ ਵਿਤਕਰਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜੋ ਵੀ ਵਿਕਾਸ ਕਾਰਜ ਅਧੂਰੇ ਪਏ ਹਨ ਉਨ੍ਹਾਂ ਨੂੰ ਨੇਪਰੇ ਚੜ੍ਹਾਉਣ ਲਈ ਪੂਰੀ ਵਾਹ ਲਾਉਣਗੇ। ਪਿੰਡ ਵਾਸੀਆਂ ਦੇ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਜਲਦੀ ਨੇਪਰੇ ਚੜ੍ਹਾਉਣ ਦੀ ਮੰਗ ਰੱਖੀ ਹੈ।

Advertisement

Advertisement