For the best experience, open
https://m.punjabitribuneonline.com
on your mobile browser.
Advertisement

ਗੁਰਪ੍ਰੀਤ ਸੰਧੂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ

11:29 AM Jun 26, 2024 IST
ਗੁਰਪ੍ਰੀਤ ਸੰਧੂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ
ਵਿਧਾਇਕ ਕੁਲਵੰਤ ਸਿੰਘ ਗੁਰਪ੍ਰੀਤ ਦੇ ਮਾਪਿਆਂ ਤੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ।
Advertisement

ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ(ਮੁਹਾਲੀ), 25 ਜੂਨ
ਮੁਹਾਲੀ ਦੇ ਫੇਜ਼ ਗਿਆਰਾਂ ਦੇ ਵਸਨੀਕ ਗੁਰਪ੍ਰੀਤ ਸਿੰਘ ਸੰਧੂ ਭਾਰਤੀ ਫੁਟਬਾਲ ਟੀਮ ਦੇ ਕਪਤਾਨ ਨਿਯੁਕਤ ਕੀਤੇ ਗਏ ਹਨ। ਇਸ ਤੋਂ ਪਹਿਲਾਂ ਉਹ ਟੀਮ ਦੇ ਉਪ ਕਪਤਾਨ ਚਲ ਰਹੇ ਸਨ। ਉਹ ਪੰਜਾਬ ਪੁਲੀਸ ਦੇ ਸੇਵਾਮੁਕਤ ਐਸਪੀ ਤੇਜਿੰਦਰ ਸਿੰਘ ਸੰਧੂ ਅਤੇ ਚੰਡੀਗੜ੍ਹ ਪੁਲੀਸ ਵਿੱਚ ਡੀਐਸਪੀ ਵਜੋਂ ਸੇਵਾਵਾਂ ਨਿਭਾ ਰਹੀ ਹਰਜੀਤ ਕੌਰ ਦਾ ਪੁੱਤਰ ਹੈ। ਫੁਟਬਾਲ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਉਨ੍ਹਾਂ ਨੂੰ 2019 ਵਿਚ ਅਰਜੁਨ ਐਵਾਰਡ ਵੀ ਮਿਲ ਚੁੱਕਾ ਹੈ। ਗੁਰਪ੍ਰੀਤ ਦੇ ਭਾਰਤੀ ਫੁਟਬਾਲ ਟੀਮ ਦਾ ਕਪਤਾਨ ਬਣਨ ਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਤੇ ਖੇਡ ਪ੍ਰੇਮੀ ਖਿਡਾਰੀ ਦੇ ਘਰ ਪਹੁੰਚ ਕੇ ਮਾਪਿਆਂ ਨੂੰ ਵਧਾਈ ਦੇ ਰਹੇ ਹਨ। ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਗੁਰਪ੍ਰੀਤ ਦੇ ਘਰ ਜਾ ਕੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਗੁਰਪ੍ਰੀਤ ਸੰਧੂ ਦੇ ਪਿਤਾ ਤਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਉਹ ਸਕੂਲ ਸਮੇਂ ਤੋਂ ਫੁਟਬਾਲ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਫੇਜ਼ ਗਿਆਰਾਂ ਦੀ ਸਪੋਰਟਸ ਐਂਡ ਵੈਲਫ਼ੇਅਰ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ, ਖੇਡ ਲੇਖਕ ਸੁਖਵਿੰਦਰਜੀਤ ਸਿੰਘ ਮਨੌਲੀ, ਕੌਮੀ ਜਿਮਨਾਸਟਿਕ ਖਿਡਾਰੀ ਗਰਨੂਰ ਕੌਰ, ਹਰਵਿੰਦਰ ਸਿੰਘ ਸੰਧੂ, ਅਰਵਿੰਦਰ ਪਾਲ, ਹਰਪਾਲ ਸਿੰਘ ਚੰਨਾ ਆਦਿ ਨੇ ਵੀ ਪਰਿਵਾਰ ਨੂੰ ਵਧਾਈ ਦਿੱਤੀ।

Advertisement

Advertisement
Author Image

sukhwinder singh

View all posts

Advertisement
Advertisement
×