ਗੁਰਪ੍ਰੀਤ ਸਿੰਘ ਫੱਗੂਵਾਲਾ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 12 ਫਰਵਰੀ
ਟਰੱਕ ਯੂਨੀਅਨ ਭਵਾਨੀਗੜ੍ਹ ਦੇ ਸਰਬਸੰਮਤੀ ਨਾਲ ਗੁਰਪ੍ਰੀਤ ਸਿੰਘ ਫੱਗੂਵਾਲਾ ਪ੍ਰਧਾਨ, ਜਤਿੰਦਰ ਸਿੰਘ ਵਿੱਕੀ ਬਾਜਵਾ, ਨਰਿੰਦਰ ਸਿੰਘ ਡੇਹਲੇਵਾਲ, ਰਣਜੀਤ ਸਿੰਘ ਚਹਿਲ ਅਤੇ ਲਖਵਿੰਦਰ ਸਿੰਘ ਫੱਗੂਵਾਲਾ ਕਮੇਟੀ ਮੈਂਬਰ ਚੁਣੇ ਗਏ। ਅੱਜ ਇਥੇ ਯੂਨੀਅਨ ਵਿਖੇ ਸਾਲਾਨਾ ਮੀਟਿੰਗ ਦੌਰਾਨ ਸਾਬਕਾ ਪ੍ਰਧਾਨ ਪ੍ਰਗਟ ਸਿੰਘ ਢਿੱਲੋਂ ਵੱਲੋਂ ਆਪਣੇ ਕਾਰਜਕਾਲ ਦਾ ਹਿਸਾਬ ਕਿਤਾਬ ਦਿੱਤਾ ਗਿਆ। ਇਸ ਉਪਰੰਤ ਟਰੱਕ ਯੂਨੀਅਨ ਦੇ ਸਰਪ੍ਰਸਤ ਰਣਜੀਤ ਸਿੰਘ ਤੂਰ ਵੱਲੋਂ ਢਿੱਲੋਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਅਗਲੇ ਸਾਲ ਲਈ ਗੁਰਪ੍ਰੀਤ ਸਿੰਘ ਫੱਗੂਵਾਲਾ ਪ੍ਰਧਾਨ ਤੇ ਕਮੇਟੀ ਮੈਂਬਰਾਂ ਦੀ ਸੂਚੀ ਪੜ੍ਹ ਕੇ ਸੁਣਾਈ ਗਈ, ਜੋ ਸਰਬਸੰਮਤੀ ਨਾਲ ਪਾਸ ਕੀਤੀ ਗਈ। ਇਸ ਮੌਕੇ ਸਾਬਕਾ ਪ੍ਰਧਾਨ ਵਿਪਨ ਕੁਮਾਰ ਸ਼ਰਮਾ, ਗੁਰਤੇਜ ਸਿੰਘ ਝਨੇੜੀ, ਭਰਪੂਰ ਸਿੰਘ ਫੱਗੂਵਾਲਾ, ਜਗਮੀਤ ਸਿੰਘ ਭੋਲਾ, ਸੁਖਜਿੰਦਰ ਸਿੰਘ ਬਿੱਟੂ, ਜਗਤਾਰ ਸਿੰਘ ਕਾਲਾਝਾੜ ਚੇਅਰਮੈਨ, ਆਪ ਆਗੂ ਗੁਰਪ੍ਰੀਤ ਸਿੰਘ ਨਦਾਮਪੁਰ, ਵਿਕਰਮ ਨਕਟੇ,ਲਵਲੀ ਕਾਕੜਾ, ਅਵਤਾਰ ਸਿੰਘ ਤਾਰੀ, ਜਗਸੀਰ ਸਿੰਘ ਝਨੇੜੀ,ਬਲਜਿੰਦਰ ਸਿੰਘ ਬਾਲਦ ਖੁਰਦ, ਅਵਤਾਰ ਸਿੰਘ ਤਾਰੀ ਹਾਜ਼ਰ ਸਨ। ਬਾਅਦ ਵਿੱਚ ਨਵੇਂ ਚੁਣੇ ਪ੍ਰਧਾਨ ਗੁਰਪ੍ਰੀਤ ਸਿੰਘ ਫੱਗੂਵਾਲਾ ਨੇ ਕਾਫ਼ਲੇ ਦੇ ਰੂਪ ਵਿੱਚ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਮੱਥਾ ਟੇਕਿਆ ਅਤੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਸਮੂਹ ਅਪਰੇਟਰਾਂ ਦਾ ਧੰਨਵਾਦ ਕੀਤਾ।