ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਪ੍ਰੀਤ ਤੰਗੌਰੀ ਅਕਾਲੀ ਦਲ ਦੀ ਪੀਏਸੀ ਦਾ ਮੈਂਬਰ ਨਿਯੁਕਤ

06:26 AM Jun 04, 2024 IST
ਗੁਰਪ੍ਰੀਤ ਸਿੰਘ ਤੰਗੌਰੀ

ਬਨੂੜ: ਇੱਥੋਂ ਨਜ਼ਦੀਕੀ ਪਿੰਡ ਤੰਗੌਰੀ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਤੰਗੌਰੀ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਪਾਰਟੀ ਵੱਲੋਂ ਉਨ੍ਹਾਂ ਦੀਆਂ ਅਕਾਲੀ ਦਲ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਸਿਫ਼ਾਰਸ਼ ਉੱਤੇ ਇਹ ਨਿਯੁਕਤੀ ਕੀਤੀ ਗਈ ਹੈ। ਗੁਰਪ੍ਰੀਤ ਸਿੰਘ ਤੰਗੌਰੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਦਿੱਤੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਵਚਨਬੱਧਤਾ ਪ੍ਰਗਟਾਈ ਹੈ। -ਪੱਤਰ ਪ੍ਰੇਰਕ

Advertisement

Advertisement
Advertisement