ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲ ਅਕੈਡਮੀ ਵਿੱਚ ਗੁਰਪੁਰਬ ਮਨਾਇਆ

08:47 AM Nov 16, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 15 ਨਵੰਬਰ
ਨੇੜਲੇ ਪਿੰਡ ਭੁਟਾਲ ਕਲਾਂ ਦੇ ਅਕਾਲ ਸਹਾਇ ਅਕੈਡਮੀ ਗਰੀਨ ਪਾਰਕ ਵਿੱਚ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ਼ ਨੂੰ ਮੁੱਖ ਰੱਖਦਿਆਂ ਗੁਰਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਮਿਲ ਕੇ ਸਭ ਤੋਂ ਪਹਿਲਾ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ। ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਕਰਨ ਦੇ ਨਾਲ-ਨਾਲ ‘ਅਰਦਾਸ ਕਰਾਂ ਸਰਬੱਤ ਦੇ ਭਲੇ ਦੀ’, ‘ਬਾਬਾ ਮੱਝੀਆਂ ਚਰਾਉਂਦਾ ਦਿਸਦਾ ਏ’ ਅਤੇ ‘ਤੇਰਾਂ-ਤੇਰਾਂ ਤੋਲਣ ਵਾਲਿਆ ਮੇਰਾ ਸਭ ਕੁਛ ਤੇਰਾ ਏ’ ਦੀ ਕੋਰਿਓਗ੍ਰਾਫੀ ਪੇਸ਼ ਕੀਤੀ ਗਈ। ਪ੍ਰਿੰਸੀਪਲ ਰਜਨੀ ਰਾਣੀ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚਾਨਣਾ ਪਾਇਆ। ਅਕੈਡਮੀ ਦੇ ਚੇਅਰਮੈਨ ਤਰਸੇਮ ਪੁਰੀ ਨੇ ਸਭ ਨੂੰ ਇਸ ਸ਼ੁਭ ਦਿਹਾੜੇ ’ਤੇ ਬਹੁਤ-ਬਹੁਤ ਵਧਾਈ ਦਿੱਤੀ।

Advertisement

Advertisement